ਅਦਾਕਾਰਾ ਪ੍ਰੀਤੀ ਜ਼ਿੰਟਾ (Preity Zinta) ਵਿਦੇਸ਼ ‘ਚ ਰਹਿੰਦੇ ਹੋਏ ਵੀ ਆਪਣੇ ਰੀਤੀ ਰਿਵਾਜ਼ ਨਹੀਂ ਭੁੱਲੀ ਹੈ। ਉਸ ਨੇ ਬੀਤੇ ਦਿਨ ਕਰਵਾ ਚੌਥ ਦੇ ਮੌਕੇ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਲਾਲ ਰੰਗ ਦੇ ਸੂਟ ‘ਚ ਨਜ਼ਰ ਆ ਰਹੀ ਹੈ ਅਤੇ ਉਸ ਦਾ ਪਤੀ ਵੀ ਉਸ ਦੇ ਨਾਲ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਹੋਰ ਪੜ੍ਹੋ : ਨੀਰੂ ਬਾਜਵਾ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ, ਫੈਨਸ ਨੂੰ ਆ ਰਹੀਆਂ ਪਸੰਦ
ਪ੍ਰੀਤੀ ਜ਼ਿੰਟਾ ਨੇ ਵਿਦੇਸ਼ੀ ਮੂਲ ਦੇ ਸ਼ਖਸ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਵਿਦੇਸ਼ ‘ਚ ਹੀ ਉਹ ਆਪਣੇ ਪਤੀ ਦੇ ਨਾਲ ਰਹਿੰਦੀ ਹੈ। ਪ੍ਰੀਤੀ ਜ਼ਿੰਟਾ ਬੇਸ਼ੱਕ ਵਿਦੇਸ਼ ‘ਚ ਵੱਸ ਗਈ ਹੈ ਪਰ ਉਹ ਆਪਣੀਆਂ ਜੜ੍ਹਾਂ ਦੇ ਨਾਲ ਜੁੜੀ ਹੋਈ ਹੈ।
ਪ੍ਰੀਤੀ ਜ਼ਿੰਟਾ ਦਾ ਵਰਕ ਫ੍ਰੰਟ
ਪ੍ਰੀਤੀ ਜ਼ਿੰਟਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਨੂੰ ਦਿੱਤੀਆਂ ਹਨ । ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ। ਪਰ ਇੱਥੇ ਉਨ੍ਹਾਂ ਦੀਆਂ ਕੁਝ ਕੁ ਫ਼ਿਲਮਾਂ ਦਾ ਜ਼ਿਕਰ ਕਰਾਂਗੇ, ਜਿਸ ‘ਚ ਵੀਰ ਜ਼ਾਰਾ, ਚੋਰੀ ਚੋਰੀ ਚੁਪਕੇ ਚੁਪਕੇ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ।ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।