Malaika Arora Father Suicide: ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਖੁਦਕੁਸ਼ੀ ਕਰ ਲਈ ਹੈ। ਮੁੰਬਈ ਪੁਲਸ ਨੇ ਬੁੱਧਵਾਰ ਨੂੰ ਦੱਸਿਆ ਕਿ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਨੇ ਮੁੰਬਈ ਦੇ ਬਾਂਦਰਾ ਸਥਿਤ ਆਪਣੇ ਘਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।pਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ। ਪੁਲਿਸ ਟੀਮ ਮੌਕੇ 'ਤੇ ਮੌਜੂਦ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਅੱਜ ਸਵੇਰੇ ਕਰੀਬ 9 ਵਜੇ ਦੀ ਹੈ। ਘਟਨਾ ਬਾਰੇ ਅਜੇ ਤੱਕ ਪੂਰੀ ਜਾਣਕਾਰੀ ਨਹੀਂ ਮਿਲ ਸਕੀ ਹੈ, ਪਰ ਮਲਾਇਕਾ ਦੇ ਸਾਬਕਾ ਪਤੀ ਅਰਬਾਜ਼ ਖਾਨ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਦੇਖਿਆ ਗਿਆ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਲਾਇਕਾ ਅਰੋੜਾ ਪੁਣੇ ਤੋਂ ਰਵਾਨਾ ਹੋ ਚੁੱਕੀ ਹੈ ਅਤੇ ਜਲਦੀ ਹੀ ਮੁੰਬਈ ਪਹੁੰਚ ਜਾਵੇਗੀ।
ਬਾਂਦਰਾ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਫਿਲਹਾਲ ਪੁਲਿਸ ਨੂੰ ਅਜੇ ਤੱਕ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਅਭਿਨੇਤਰੀ ਦੇ ਸਾਬਕਾ ਪਤੀ ਅਰਬਾਜ਼ ਖਾਨ ਵੀ ਮੌਕੇ 'ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਸੀ ਕਿ ਮਲਾਇਕਾ ਦੇ ਪਿਤਾ ਕਾਫੀ ਸਮੇਂ ਤੋਂ ਬੀਮਾਰ ਸਨ। ਪਿਛਲੇ ਸਾਲ ਜੁਲਾਈ ਵਿੱਚ ਅਨਿਲ ਅਰੋੜਾ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਮਲਾਇਕਾ ਨੂੰ ਹਸਪਤਾਲ 'ਚ ਉਨ੍ਹਾਂ ਦੀ ਮਾਂ ਜੋਇਸ ਨਾਲ ਦੇਖਿਆ ਗਿਆ ਸੀ।