Krishna Abhishek, Sunil Grover and Kiku Sharda Visits Golden Temple : ਮਸ਼ਹੂਰ ਕਾਮੇਡੀਅਨ ਕ੍ਰਿਸ਼ਨਾ ਅਭਿਸ਼ੇਕ, ਸੁਨੀਲ ਗਰੋਵਰ ਤੇ ਕਿੱਕੂ ਸ਼ਾਰਦਾ ਅਕਸਰ ਆਪਣੇ ਕਾਮੇਡੀ ਸ਼ੋਅਜ਼ ਲਈ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਕ੍ਰਿਸ਼ਨਾ ਅਭਿਸ਼ੇਕ, ਸੁਨੀਲ ਗਰੋਵਰ ਤੇ ਕਿੱਕੂ ਸ਼ਾਰਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ।
ਦੱਸ ਦਈਏ ਕਿ ਦੋਵੇਂ ਕਲਾਕਾਰ ਹਾਲ ਹੀ ਵਿੱਚ ਗੁਰੂ ਕੀ ਨਗਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ । ਤਿੰਨਾਂ ਕਲਾਕਾਰਾਂ ਨੇ ਗੁਰੂ ਘਰ ਮੱਥਾ ਟੇਕਿਆ ਤੇ ਗੁਰੂ ਕੀ ਇਲਾਹੀ ਬਾਣੀ ਦਾ ਆਨੰਦ ਮਾਣਿਆ। ਤਿੰਨਾਂ ਨੇ ਇੱਥੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਸੁਨੀਲ ਗਰੋਵਰ, ਕੀਕੂ ਸ਼ਾਰਦਾ, ਕ੍ਰਿਸ਼ਨਾ ਅਭਿਸ਼ੇਕ ਦੇ ਨਾਲ ਰਾਜੀਵ ਠਾਕੁਰ ਵੀ ਪਹੁੰਚੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਸਾਰੇ ਹੀ ਕਲਾਕਾਰਾਂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਆਉਣਾ ਉਨ੍ਹਾਂ ਲਈ ਬੇਹੱਦ ਸੁਖਦ ਤੇ ਸੁਕੂਨ ਭਰਿਆ ਹੈ। ਇੱਥੇ ਆ ਕੇ ਗੁਰੂ ਚਰਨਾਂ ਵਿੱਚ ਬੈਠ ਕੇ ਗੁਰਬਾਣੀ ਸੁਨਣ ਨਾਲ ਉਨ੍ਹਾਂ ਨੂੰ ਮਾਨਸਿਕ ਤੇ ਆਤਮਕ ਸ਼ਾਂਤੀ ਮਹਿਸੂਸ ਹੁੰਦੀ ਹੈ। ਉਹ ਬਹੁਤ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਗੁਰੂ ਘਰ ਆਉਣ ਦਾ ਮੌਕਾ ਮਿਲਿਆ।
ਦੱਸ ਦਈਏ ਕਿ ਮਸ਼ਹੂਰ ਕਾਮੇਡੀਅਨ ਕ੍ਰਿਸ਼ਨਾ ਅਭਿਸ਼ੇਕ ਇਨ੍ਹੀਂ ਦਿਨੀਂ ਭਾਰਤੀ ਸਿੰਘ ਦੇ ਮਸ਼ਹੂਰ ਕਾਮੇਡੀ ਸ਼ੋਅ ਲਾਫਟਰ ਸ਼ੈਫ ਵਿੱਚ ਕੰਮ ਕਰ ਰਹੇ ਹਨ। ਇਸ ਵਿੱਚ ਕ੍ਰਿਸ਼ਨਾ ਦੇ ਨਾਲ ਉਨ੍ਹਾਂ ਦੀ ਪਤਨੀ ਕਰਿਸ਼ਮਾ ਸ਼ਾਹ ਵੀ ਨਜ਼ਰ ਆ ਰਹੇ ਹਨ।