Salman khan father salim khan gets Death threat : ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਨਾਂ 'ਤੇ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੰਬਈ ਪੁਲਿਸ ਨੇ ਇਸ ਮਾਮਲੇ 'ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਮੁੰਬਈ ਪੁਲਿਸ ਨੇ ਇਸ ਮਾਮਲੇ 'ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਘਟਨਾ ਬੁੱਧਵਾਰ ਸਵੇਰੇ ਵਾਪਰੀ, ਜਦੋਂ ਸਲੀਮ ਖਾਨ ਬਾਂਦਰਾ ਵਿੱਚ ਸਵੇਰ ਦੀ ਸੈਰ ਲਈ ਨਿਕਲੇ ਹੋਏ ਸਨ। ਇਸ ਦੌਰਾਨ ਸਕੂਟਰ 'ਤੇ ਆਏ ਦੋ ਵਿਅਕਤੀਆਂ ਨੇ ਬਿਸ਼ਨੋਈ ਦੇ ਨਾਂ 'ਤੇ ਸਲੀਮ ਖਾਨ ਨੂੰ ਧਮਕੀ ਦਿੱਤੀ।
ਜਾਣਕਾਰੀ ਮੁਤਾਬਕ ਸਲੀਮ ਖਾਨ ਨੂੰ ਧਮਕੀ ਦੇਣ ਦੇ ਮਾਮਲੇ ਦੀ ਜਾਂਚ ਬਾਂਦਰਾ ਪੁਲਿਸ ਦੇ ਨਾਲ-ਨਾਲ ਮੁੰਬਈ ਕ੍ਰਾਈਮ ਬ੍ਰਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਟਰ 'ਤੇ ਪਿੱਛੇ ਬੈਠੀ ਬੁਰਕਾ ਪਹਿਨੀ ਇੱਕ ਔਰਤ ਨੇ ਸਲੀਮ ਖਾਨ ਨੂੰ ਧਮਕੀ ਦਿੱਤੀ ਸੀ। ਔਰਤ ਨੇ ਕਥਿਤ ਤੌਰ 'ਤੇ ਸਲੀਮ ਖਾਨ ਨੂੰ ਪੁੱਛਿਆ, "ਕੀ ਮੈਂ ਲਾਰੈਂਸ ਬਿਸ਼ਨੋਈ ਨੂੰ ਭੇਜਾਂ?" ਜਿਸ ਤੋਂ ਬਾਅਦ ਉਹ ਦੋਵੇਂ ਸਕੂਟਰ 'ਤੇ ਭੱਜ ਗਏ।
ਸਲੀਮ ਖਾਨ ਦੇ ਬਾਡੀਗਾਰਡ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਤੋਂ ਬਾਅਦ ਬਾਂਦਰਾ ਪੁਲਿਸ ਨੇ ਦੋਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਸ਼ੱਕੀ ਨੌਜਵਾਨ ਸਕੂਟਰ ਚਲਾ ਰਿਹਾ ਹੈ ਅਤੇ ਉਸ ਦੇ ਪਿੱਛੇ ਬੁਰਕਾ ਪਹਿਨੀ ਇੱਕ ਔਰਤ ਬੈਠੀ ਹੋਈ ਹੈ।
ਜ਼ਿਕਰਯੋਗ ਹੈ ਕਿ ਇਹ ਘਟਨਾ ਸਲਮਾਨ ਖਾਨ ਦੇ ਬਾਂਦਰਾ ਸਥਿਤ ਘਰ 'ਤੇ ਗੋਲੀਬਾਰੀ ਤੋਂ ਕੁਝ ਮਹੀਨੇ ਬਾਅਦ ਵਾਪਰੀ ਹੈ। ਸਾਬਕਾ ਸਕ੍ਰਿਪਟ-ਡਾਇਲਾਗ ਲੇਖਕ ਸਲੀਮ ਖਾਨ ਨੂੰ ਕੁਝ ਮਹੀਨੇ ਪਹਿਲਾਂ ਸਵੇਰ ਦੀ ਸੈਰ ਦੌਰਾਨ ਇੱਕ ਧਮਕੀ ਭਰੀ ਚਿੱਠੀ ਮਿਲੀ ਸੀ, ਜਿਸ ਵਿੱਚ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।
14 ਅਪ੍ਰੈਲ ਨੂੰ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਅਦਾਕਾਰ ਸਲਮਾਨ ਖਾਨ ਦੀ ਮੁੰਬਈ ਸਥਿਤ ਰਿਹਾਇਸ਼ 'ਗੈਲੇਕਸੀ ਅਪਾਰਟਮੈਂਟ' ਦੇ ਬਾਹਰ ਅੰਨ੍ਹੇਵਾਹ ਗੋਲੀਬਾਰੀ ਕੀਤੀ ਅਤੇ ਫਰਾਰ ਹੋ ਗਏ। ਮੁੰਬਈ ਕ੍ਰਾਈਮ ਬ੍ਰਾਂਚ ਨੇ 48 ਘੰਟਿਆਂ ਦੇ ਅੰਦਰ ਹੀ ਗੁਜਰਾਤ ਦੇ ਭੁਜ ਤੋਂ ਗੋਲੀਬਾਰੀ ਦੇ ਦੋਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਲਾਰੈਂਸ ਬਿਸ਼ਨੋਈ ਗੈਂਗ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ। ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਉਸ ਦਾ ਛੋਟਾ ਭਰਾ ਅਨਮੋਲ ਬਿਸ਼ਨੋਈ ਇਸ ਮਾਮਲੇ ਵਿੱਚ ਮੁਲਜ਼ਮ ਹਨ। ਅਨਮੋਲ ਨੇ ਹੀ ਸਲਮਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਤੋਂ ਬਾਅਦ ਫੇਸਬੁੱਕ ਪੋਸਟ ਪਾ ਕੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ।
ਹੋਰ ਪੜ੍ਹੋ : National Cinema Day: ਦਰਸ਼ਕਾਂ ਨੂੰ ਨੈਸ਼ਨਲ ਸਿਨੇਮਾ ਡੇਅ 'ਤੇ ਵੱਡਾ ਤੋਹਫਾ, ਮਹਿਜ਼ 99 ਰੁਪਏ 'ਚ ਵੇਖ ਸਕੋਗੇ ਕੋਈ ਵੀ ਫਿਲਮ
ਭਾਰਤ ਦੀ ਸੁਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਅਨਮੋਲ ਅਮਰੀਕਾ ਜਾਂ ਕੈਨੇਡਾ ਵਿੱਚ ਲੁਕਿਆ ਹੋਇਆ ਹੈ। ਇਸ ਘਟਨਾ ਤੋਂ ਬਾਅਦ ਸਰਕਾਰ ਨੇ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਸਲਮਾਨ 'ਵਾਈ-ਪਲੱਸ' ਸ਼੍ਰੇਣੀ ਦੇ ਸੁਰੱਖਿਆ ਕਵਰ ਹੇਠ ਬੁਲੇਟਪਰੂਫ ਕਾਰ 'ਚ ਕਿਤੇ ਵੀ ਯਾਤਰਾ ਕਰਦੇ ਹਨ।