ਸਲਮਾਨ ਖ਼ਾਨ (SalmanKhan) ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ ।ਪੁਲਿਸ ਅਧਿਕਾਰੀਆਂ ਮੁਤਾਬਕ ਮੁੰਬਈ ਟ੍ਰੈਫਿਕ ਪੁਲਿਸ ਨੂੰ ਅਭਿਨੇਤਾ ਸਲਮਾਨ ਖ਼ਾਨ ਨੂੰ ਧਮਕੀ ਦੇਣ ਵਾਲਾ ਇੱਕ ਵਾਟਸਐਪ ਸੰਦੇਸ਼ ਮਿਲਿਆ ਹੈ। ਜਿਸ ‘ਚ ਲਾਰੈਂਸ ਬਿਸ਼ਨੋਈ ਨਾਲ ਵਿਵਾਦ ਸੁਲਝਾਉਣ ਦੇ ਲਈ ਪੰਜ ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਵਾਟਸਐਪ ਮੈਸੇਜ ‘ਚ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਜਿਸ ‘ਚ ਕਿਹਾ ਗਿਆ ਹੈ ਕਿ ‘ਇਸ ਨੂੰ ਹਲਕੇ ‘ਚ ਨਾ ਲਓ, ਜੇਕਰ ਸਲਮਾਨ ਖ਼ਾਨ ਜਿਉਂਦਾ ਰਹਿਣਾ ਚਾਹੁੰਦੇ ਹਨ ਤੇ ਲਾਰੈਂਸ ਦੇ ਨਾਲ ਦੁਸ਼ਮਣੀ ਖਤਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਜ ਕਰੋੜ ਰੁਪਏ ਦੇਣੇ ਪੈਣਗੇ।
ਹੋਰ ਪੜ੍ਹੋ : ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ ਗਾਇਕ ਹੈਪੀ ਸਿੰਘ ਦਾ ਦਿਹਾਂਤ, ਸੁਖਸ਼ਿੰਦਰ ਸ਼ਿੰਦਾ ਨੇ ਭਾਵੁਕ ਨੋਟ ਕੀਤਾ ਸਾਂਝਾ ਕੀਤਾ, ਕਿਹਾ ‘ਅਲਵਿਦਾ ਹੈਪੀ ਵੀਰ ਜੀ’
ਜੇਕਰ ਪੈਸੇ ਨਾ ਦਿੱਤੇ ਗਏ ਤਾਂ ਸਲਮਾਨ ਦਾ ਹਾਲ ਬਾਬਾ ਸਿੱਦੀਕੀ ਤੋਂ ਵੀ ਭੈੜਾ ਹੋਵੇਗਾ’।ਜਿਸ ਤੋਂ ਬਾਅਦ ਪੁਲਿਸ ਇਸ ਮਾਮਲੇ ‘ਚ ਕਾਰਵਾਈ ਕਰ ਰਹੀ ਹੈ।
ਸਲਮਾਨ ਖ਼ਾਨ ਨੂੰ ਮਿਲ ਰਹੀਆਂ ਧਮਕੀਆਂ
ਦੱਸ ਦਈਏ ਕਿ ਪਿਛਲੇ ਲੰਮੇ ਸਮੇਂ ਤੋਂ ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ । ਕੁਝ ਮਹੀਨੇ ਪਹਿਲਾਂ ਸਲਮਾਨ ਖ਼ਾਨ ਦੇ ਅਪਾਰਟਮੈਂਟ ‘ਤੇ ਫਾਈਰਿੰਗ ਵੀ ਕੀਤੀ ਗਈ ਸੀ ।ਜਿਸ ਤੋਂ ਬਾਅਦ ਸਲਮਾਨ ਖ਼ਾਨ ਦੀ ਸੁੱਰਖਿਆ ਵਧਾ ਦਿੱਤੀ ਗਈ ਸੀ ਅਤੇ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਪੁਲਿਸ ਹੋਰ ਵੀ ਜ਼ਿਆਦਾ ਚੌਕਸ ਹੋ ਗਈ ਹੈ।ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਉਸ ਵੇਲੇ ਤੋਂ ਸਲਮਾਨ ਖ਼ਾਨ ਦੇ ਨਾਲ ਦੁਸ਼ਮਣੀ ਰੱਖ ਰਿਹਾ ਹੈ, ਜਦੋਂ ਸਲਮਾਨ ਖ਼ਾਨ ਨੇ ਰਾਜਸਥਾਨ ‘ਚ ਇੱਕ ਫ਼ਿਲਮ ਦੀ ਸ਼ੂਟਿੰਗ ਦੇ ਦੌਰਾਨ ਕਾਲੇ ਹਿਰਨ ਦਾ ਸ਼ਿਕਾਰ ਕੀਤਾ ਸੀ।