Salman Khan on Baba Siddique Murder: ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਸਲਮਾਨ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ ਅਤੇ ਬਹੁਤ ਦੁਖੀ ਹਨ। ਅਦਾਕਾਰ ਦੇ ਪਰਿਵਾਰ ਵੱਲੋਂ ਅਪੀਲ ਕੀਤੀ ਗਈ ਹੈ ਕਿ ਕੋਈ ਵੀ ਉਸ ਨੂੰ ਮਿਲਣ ਨਾ ਜਾਵੇ।
NCP ਨੇਤਾ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਮਨੋਰੰਜਨ ਜਗਤ 'ਚ ਸੋਗ ਦੀ ਲਹਿਰ ਹੈ। ਇਸ ਦੇ ਨਾਲ ਹੀ ਲਾਰੇਂਸ ਬਿਸ਼ਨੋਈ ਗੈਂਗ ਵੱਲੋਂ ਇਸ ਪੂਰੀ ਘਟਨਾ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਇਸ ਕਾਰਨ ਭਾਈਜਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਅਦਾਕਾਰ ਦੇ ਪਰਿਵਾਰ ਵੱਲੋਂ ਅਪੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ ਕਿ ਕੋਈ ਉਸ ਨੂੰ ਮਿਲਣ ਲਈ ਨਾ ਜਾਵੇ।
ਦੱਸ ਦੇਈਏ ਕਿ ਸਲਮਾਨ ਖਾਨ ਅਤੇ ਬਾਬਾ ਸਿੱਦੀਕੀ ਬਹੁਤ ਹੀ ਕਰੀਬੀ ਦੋਸਤ ਸਨ, ਦੋਹਾਂ ਵਿਚਕਾਰ ਖਾਸ ਬਾਂਡਿੰਗ ਸੀ। ਬਾਬਾ ਸਿੱਦੀਕੀ ਦੀ ਇਫਤਾਰ ਪਾਰਟੀ 'ਚ ਸਲਮਾਨ ਖਾਨ ਦਾ ਹੋਣਾ ਬਹੁਤ ਜ਼ਰੂਰੀ ਸੀ ਅਤੇ ਦੋਵੇਂ ਇੱਕ-ਦੂਜੇ ਦੇ ਦੁੱਖ-ਸੁੱਖ 'ਚ ਇਕੱਠੇ ਖੜ੍ਹੇ ਹੁੰਦੇ ਸਨ। ਅਜਿਹੇ 'ਚ ਲਾਰੇਂਸ ਨੇ ਬਾਬਾ ਸਿੱਦੀਕੀ ਨੂੰ ਮਾਰ ਕੇ ਸਲਮਾਨ ਖਾਨ 'ਤੇ ਸਿੱਧਾ ਹਮਲਾ ਕੀਤਾ ਹੈ ਅਤੇ ਐਕਟਰ ਨੂੰ ਫਿਰ ਤੋਂ ਧਮਕੀ ਦਿੱਤੀ ਹੈ।
ਰਾਤ ਨੂੰ ਸੌਂ ਨਹੀਂ ਪਾ ਰਹੇ ਸਲਮਾਨ ਖਾਨ
ਬਾਬਾ ਸਿੱਦੀਕ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅਭਿਨੇਤਾ ਦੇ ਪਰਿਵਾਰ ਵੱਲੋਂ, ਨਜ਼ਦੀਕੀ ਲੋਕਾਂ ਅਤੇ ਦੋਸਤਾਂ ਨੂੰ ਅਦਾਕਾਰ ਨੂੰ ਮਿਲਣ ਨਾਂ ਜਾਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੀ ਸੁਰੱਖਿਆ ਕਾਰਨ ਇਹ ਫੈਸਲਾ ਲਿਆ ਗਿਆ ਹੈ।
ਸਲਮਾਨ ਨੂੰ ਬਿਨਾਂ ਸੁਰੱਖਿਆ ਦੇ ਬਾਹਰ ਨਾਂ ਆਉਣ ਦੀ ਵੀ ਸਲਾਹ ਦਿੱਤੀ ਗਈ ਹੈ। ਇੱਕ ਰਿਪੋਰਟ ਮੁਤਾਬਕ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਸਲਮਾਨ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ ਅਤੇ ਬੇਹੱਦ ਦੁਖੀ ਹਨ। ਇੰਨਾ ਹੀ ਨਹੀਂ ਅਭਿਨੇਤਾ ਨੂੰ ਰਾਤ ਨੂੰ ਨੀਂਦ ਵੀ ਨਹੀਂ ਆਉਂਦੀ। ਉਹ ਬਾਬਾ ਸਿੱਦੀਕੀ ਦੇ ਪਰਿਵਾਰ ਨੂੰ ਲੈ ਕੇ ਚਿੰਤਤ ਹੈ ਅਤੇ ਸਮੇਂ-ਸਮੇਂ 'ਤੇ ਜ਼ੀਸ਼ਾਨ ਅਤੇ ਉਸ ਦੇ ਪਰਿਵਾਰ ਬਾਰੇ ਅਪਡੇਟ ਲੈ ਰਹੇ ਹਨ।
ਲਾਰੈਂਸ ਬਿਸ਼ਨੋਈ ਦੀ ਸਲਮਾਨ ਨਾਲ ਦੁਸ਼ਮਣੀ
ਦੱਸ ਦੇਈਏ ਕਿ ਸਾਲ 1998 'ਚ 'ਹਮ ਸਾਥ ਸਾਥ ਹੈ' ਦੀ ਸ਼ੂਟਿੰਗ ਦੌਰਾਨ ਸਲਮਾਨ ਖਾਨ 'ਤੇ ਕਾਲੇ ਹਿਰਨ ਦੇ ਸ਼ਿਕਾਰ ਦਾ ਦੋਸ਼ ਲੱਗਾ ਸੀ। ਇਸ ਮਾਮਲੇ 'ਚ ਅਭਿਨੇਤਾ ਨੂੰ 5 ਸਾਲ ਦੀ ਸਜ਼ਾ ਹੋਈ ਹੈ ਪਰ ਫਿਲਹਾਲ ਉਹ ਜ਼ਮਾਨਤ 'ਤੇ ਹਨ। ਜਦੋਂ ਕਿ ਬਿਸ਼ਨੋਈ ਭਾਈਚਾਰਾ ਕਾਲੇ ਹਿਰਨ ਦੀ ਪੂਜਾ ਕਰਦਾ ਹੈ। ਅਜਿਹੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਲਾਰੈਂ ਸ ਬਿਸ਼ਨੋਈ ਨੇ ਸਲਮਾਨ ਖਾਨ ਨੂੰ ਮੁਆਫੀ ਮੰਗਣ ਲਈ ਕਿਹਾ ਸੀ ਪਰ ਭਾਈਜਾਨ ਨੇ ਮੁਆਫੀ ਨਹੀਂ ਮੰਗੀ, ਜਿਸ ਤੋਂ ਬਾਅਦ ਬਿਸ਼ਨੋਈ ਗੈਂਗ ਉਨ੍ਹਾਂ ਦੀ ਜਾਨ ਦਾ ਦੁਸ਼ਮਣ ਬਣ ਗਿਆ ਹੈ।
ਹੋਰ ਪੜ੍ਹੋ : ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪਹੁੰਚੇ ਪੰਜਾਬੀ ਗਾਇਕ ਨਿੰਜਾ, ਵੇਖੋ ਤਸਵੀਰਾਂ
ਸਲਮਾਨ ਨੂੰ ਕਈ ਸਾਲਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ, ਘਰ ਨੂੰ ਅੱਗ ਲੱਗਣ ਵਰਗੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਬਿਸ਼ਨੋਈ ਨੇ ਇੱਕ ਵਾਰ ਫਿਰ ਸਲਮਾਨ ਖਾਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੋ ਵੀ ਉਨ੍ਹਾਂ ਦੇ ਨੇੜੇ ਰਹੇਗਾ ਉਸ ਨੂੰ ਇਸ ਦਾ ਨਤੀਜਾ ਭੁਗਤਣਾ ਪਵੇਗਾ।