ਬੱਬੂ ਮਾਨ ਤੇ ਗਿੱਪੀ ਗਰੇਵਾਲ ਨੂੰ ਛੱਡ ਕੇ ਸਾਰੇ ਗਾਇਕਾਂ ਤੇ ਅਦਾਕਾਰਾਂ ਦੀ ਸੁਰੱਖਿਆ ਲਈ ਗਈ ਵਾਪਸ

ਪੰਜਾਬ ਪੁਲਿਸ ਨੇ ਵੱਡਾ ਫੈਸਲਾ ਲੈਂਦੇ ਹੋਏ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਤੇ ਬੱਬੂ ਮਾਨ ਨੂੰ ਛੱਡ ਕੇ ਕਈ ਗਾਇਕਾਂ ਤੇ ਅਦਾਕਾਰਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।

Reported by:  PTC Punjabi Desk   |  Edited by:  Shaminder   |  September 28th 2024 01:21 PM  |  Updated: September 28th 2024 01:21 PM

ਬੱਬੂ ਮਾਨ ਤੇ ਗਿੱਪੀ ਗਰੇਵਾਲ ਨੂੰ ਛੱਡ ਕੇ ਸਾਰੇ ਗਾਇਕਾਂ ਤੇ ਅਦਾਕਾਰਾਂ ਦੀ ਸੁਰੱਖਿਆ ਲਈ ਗਈ ਵਾਪਸ

ਪੰਜਾਬ ਪੁਲਿਸ ਨੇ ਵੱਡਾ ਫੈਸਲਾ ਲੈਂਦੇ ਹੋਏ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਤੇ ਬੱਬੂ ਮਾਨ ਨੂੰ ਛੱਡ ਕੇ ਕਈ ਗਾਇਕਾਂ ਤੇ ਅਦਾਕਾਰਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।

Reported by:  PTC Punjabi Desk
Edited by:  Shaminder
September 28th 2024 01:21 PM
Last Updated: September 28th 2024 01:21 PM
Share us
You May Like This

ਪੰਜਾਬ ਪੁਲਿਸ ਨੇ ਵੱਡਾ ਫੈਸਲਾ ਲੈਂਦੇ ਹੋਏ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਤੇ ਬੱਬੂ ਮਾਨ ਨੂੰ ਛੱਡ ਕੇ ਕਈ ਗਾਇਕਾਂ ਤੇ ਅਦਾਕਾਰਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਪੁਲਿਸ ਦੇ ਸੁਰੱਖਿਆ ਵਿੰਗ ਨੇ ਬੀਤੇ ਦਿਨੀਂ ਡੀਜੀਪੀ ਗੌਰਵ ਯਾਦਵ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ‘ਚ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜੇ ਕਿਸੇ ਵੀ ਕਲਾਕਾਰ ਨੁੰ ਸੁਰੱਖਿਆ ਚਾਹੀਦੀ ਹੈ ਤਾਂ ਉਹ ਪੁਲਿਸ ਮੁਲਾਜ਼ਮਾਂ ਦਾ ਖਰਚਾ ਅਦਾ ਕਰਕੇ ਸੁੱਰਖਿਆ ਹਾਸਲ ਕਰ ਸਕਦਾ ਹੈ।

ਹੋਰ ਪੜ੍ਹੋ : ਪਲਕ ਸਿਧਵਾਨੀ ਨੇ ਪ੍ਰਸਿੱਧ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਨੂੰ ਅਲਵਿਦਾ ਆਖਿਆ, ਨਿਰਮਾਤਾ 'ਤੇ ਲਗਾਏ ਸੰਗੀਨ ਇਲਜ਼ਾਮ

ਇਸ ਲਈ ਜੇ ਕੋਈ ਸੁਰੱਖਿਆ ਲਈ ਅਰਜ਼ੀ ਵੀ ਦਿੰਦਾ ਹੈ ਤਾਂ ਉਸ ਦੀ ਪੂਰੀ ਰਿਪੋਰਟ ਖੂਫੀਆ ਏਜੰਸੀਆਂ ਦੇ ਵੱਲੋਂ ਤਿਆਰ ਕੀਤੀ ਜਾਵੇਗੀ ਅਤੇ ਜੋ ਵੀ ਕਲਾਕਾਰ ਇਨ੍ਹਾਂ ਮਾਪਦੰਡਾਂ ‘ਤੇ ਖਰਾ ਉੱਤਰਦਾ ਹੈ ਤਾਂ ਹੀ ਉਸ ਨੂੰ ਮੁਫਤ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ।

ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਕਿਉਂਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵੀ ਧਮਕੀ ਦਿੱਤੀ ਸੀ ਕਿ ਇੱਕ ਵਾਰ ਗਾਇਕਾਂ ਅਤੇ ਅਦਾਕਾਰਾਂ ਦੀ ਸੁਰੱਖਿਆ ਹਟੇਗੀ ਤਾਂ ਫਿਰ ਅਸੀਂ ਇਨ੍ਹਾਂ ਨੂੰ ਵੇਖਾਂਗੇ।

 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network