ਅਦਾਕਾਰਾ ਗੁਰਪ੍ਰੀਤ ਭੰਗੂ (Gurpreet Bhangu)ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਬਾਲੀਵੁੱਡ ਫ਼ਿਲਮ ਦਾ ਗੀਤ ਗਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਗਾਉਂਦੀ ਹੋਈ ਨਜ਼ਰ ਆ ਰਹੀ ਹੈ। ਪਰ ਜਿਉਂ ਹੀ ਫ਼ਿਲਮ ਦੇ ਹੋਰ ਕਲਾਕਾਰਾਂ ਦੇ ਕੋਲ ਪਹੁੰਚਦੀ ਹੈ ਤਾਂ ਸ਼ਰਮਾ ਜਾਂਦੀ ਹੈ। ਜਿਸ ਤੋਂ ਸੁੱਖ ਸੰਘੇੜਾ ਕਹਿੰਦੇ ਹਨ ਕਿ ਗਾਓ ਸ਼ਰਮਾ ਕਿਉਂ ਗਏ। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਫੈਨਸ ਨੂੰ ਵੀ ਅਦਾਕਾਰਾ ਦਾ ਇਹ ਅੰਦਾਜ਼ ਪਸੰਦ ਆ ਰਿਹਾ ਹੈ।
ਹੋਰ ਪੜ੍ਹੋ : ਗੁਰਦਾਸ ਮਾਨ ਦੇ ਨਾਲ ਊਸ਼ਾ ਉਥਪ ਨੇ ਗਾਇਆ ਗੀਤ ‘ਥੋੜ੍ਹਾ ਥੋੜਾ ਹੱਸਣਾ ਜ਼ਰੂਰ ਚਾਹੀਦੈ’, ਵੀਡੀਓ ਹੋ ਰਿਹਾ ਵਾਇਰਲ
ਗੁਰਪ੍ਰੀਤ ਭੰਗੂ ਦਾ ਵਰਕ ਫ੍ਰੰਟ
ਗੁਰਪ੍ਰੀਤ ਭੰਗੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।
ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।ਪਰ ਜ਼ਿਆਦਾਤਰ ਕਿਰਦਾਰਾਂ ‘ਚ ਉਹ ਅੜਬ ਬੀਬੀ ਦਾ ਕਿਰਦਾਰ ਨਿਭਾਉਂਦੇ ਦਿਖਾਈ ਦਿੰਦੇ ਹਨ । ਉਹ ਆਪਣੀ ਫ਼ਿਲਮ ‘ਅੱਕੜ ਬੱਕੜ ਭੰਬੇ ਭੋ, ਅੱਸੀ ਨੱਬੇ ਪੂਰੇ ਸੌ’ ਫ਼ਿਲਮ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ‘ਚ ਗੁਰਪ੍ਰੀਤ ਭੰਗੂ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਪ੍ਰਭ ਗਰੇਵਾਲ ਸਣੇ ਕਈ ਕਲਾਕਾਰ ਨਜ਼ਰ ਆਉਣਗੇ ।