ਅਮਰਿੰਦਰ ਗਿੱਲ ਨੇ ਟ੍ਰੈਕਟਰ ਚਲਾਉਂਦੇ ਹੋਏ ਵੀਡੀਓ ਕੀਤੀ ਸਾਂਝੀ, ਆਪਣੀ ਆਉਣ ਨਵੀਂ ਫਿਲਮ ਦਾ ਕੀਤਾ ਐਲਾਨ

ਅਮਰਿੰਦਰ ਗਿੱਲ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਅਮਰਿੰਦਰ ਗਿੱਲ ਨੇ ਆਪਣੀ ਇੱਕ ਨਵੀਂ ਵੀਡੀਓ ਦੇ ਨਾਲ-ਨਾਲ ਆਪਣੀ ਨਵੀਂ ਫਿਲਮ "ਮਿੱਤਰਾਂ ਦਾ ਚੱਲਿਆ ਟਰੱਕ ਨੀਂ" ਦਾ ਐਲਾਨ ਕੀਤਾ ਹੈ, ਜੋ ਕਿ ਜਲਦ ਹੀ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਜਾਵੇਗੀ।

Reported by:  PTC Punjabi Desk   |  Edited by:  Pushp Raj   |  September 16th 2024 05:58 PM  |  Updated: September 16th 2024 05:58 PM

ਅਮਰਿੰਦਰ ਗਿੱਲ ਨੇ ਟ੍ਰੈਕਟਰ ਚਲਾਉਂਦੇ ਹੋਏ ਵੀਡੀਓ ਕੀਤੀ ਸਾਂਝੀ, ਆਪਣੀ ਆਉਣ ਨਵੀਂ ਫਿਲਮ ਦਾ ਕੀਤਾ ਐਲਾਨ

ਅਮਰਿੰਦਰ ਗਿੱਲ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਅਮਰਿੰਦਰ ਗਿੱਲ ਨੇ ਆਪਣੀ ਇੱਕ ਨਵੀਂ ਵੀਡੀਓ ਦੇ ਨਾਲ-ਨਾਲ ਆਪਣੀ ਨਵੀਂ ਫਿਲਮ "ਮਿੱਤਰਾਂ ਦਾ ਚੱਲਿਆ ਟਰੱਕ ਨੀਂ" ਦਾ ਐਲਾਨ ਕੀਤਾ ਹੈ, ਜੋ ਕਿ ਜਲਦ ਹੀ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਜਾਵੇਗੀ।

Reported by:  PTC Punjabi Desk
Edited by:  Pushp Raj
September 16th 2024 05:58 PM
Last Updated: September 16th 2024 05:58 PM
Share us
You May Like This

Amrinder Gill New Movie  : ਮਸ਼ਹੂਰ ਪੰਜਾਬੀ ਗਾਇਕ ਅਮਰਿੰਦਰ ਗਿੱਲ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਅਮਰਿੰਦਰ ਗਿੱਲ ਨੇ ਆਪਣੀ ਇੱਕ ਨਵੀਂ ਵੀਡੀਓ ਦੇ ਨਾਲ-ਨਾਲ ਆਪਣੀ ਨਵੀਂ ਫਿਲਮ ਦਾ ਐਲਾਨ ਕੀਤਾ ਗਿਆ ਹੈ। 

ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਅਮਰਿੰਦਰ ਗਿੱਲ ਅਕਸਰ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਰਹਿੰਦੇ ਹਨ। ਹਾਲ ਹੀ ਵਿੱਚ ਅਮਰਿੰਦਰ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ। ਇਸ ਵੀਡੀਓ ਦੇ ਵਿੱਚ ਤੁਸੀਂ ਅਮਰਿੰਦਰ ਗਿੱਲ ਨੂੰ ਟਰੱਕ ਚਲਾਉਂਦੇ ਹੋਏ ਨਜ਼ਰ ਆ ਰਹੇ ਹਨ। 

ਅਮਰਿੰਦਰ ਗਿੱਲ ਨੇ ਟਰੱਕ ਚਲਾਉਂਦਿਆਂ ਦੀ ਵੀਡੀਓ ਸਾਂਝੀ ਕਰਦੇ ਹੋਏ ਆਪਣੀ ਆਉਣ ਵਾਲੀ ਫ਼ਿਲਮ "ਮਿੱਤਰਾਂ ਦਾ ਚੱਲਿਆ ਟਰੱਕ ਨੀਂ" ਦਾ ਐਲਾਨ ਕੀਤਾ ਗਿਆ ਹੈ। ਇਹ ਫ਼ਿਲਮ 11 ਅਕਤੂਬਰ 2024 ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ।

ਫੈਨਜ਼ ਗਾਇਕ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਵੱਡੀ ਗਿਣਤੀ ਵਿੱਚ ਫੈਨਜ਼ ਗਾਇਕ ਦੀ ਵੀਡੀਓ ਉੱਤੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਫੈਨਜ਼ ਗਾਇਕ ਦੀ ਇਸ ਫਿਲਮ ਲਈ ਵੀ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ

ਹੋਰ ਪੜ੍ਹੋ : ਅਦਿਤੀ ਰਾਓ ਹੈਦਰੀ ਤੇ ਸਿਧਾਰਥ ਨੇ ਗੁਪਚਾਪ ਕਰਵਾ ਲਿਆ ਵਿਆਹ, ਨਵ-ਵਿਆਹੇ ਜੋੜੇ ਦੀਆਂ ਤਸਵੀਰਾਂ ਆਈਆਂ ਸਾਹਮਣੇ

ਅਮਰਿੰਦਰ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਗਾਇਕੀ ਦੇ ਸਫਰ ਦੀ ਸ਼ੁਰੂਆਤ ਆਪਣੀ ਪਹਿਲੀ ਐਲਬਮ 'ਆਪਣੀ ਜਾਣ ਕੇ' ਤੋਂ ਕੀਤੀ ਸੀ। ਇਸ ਮਗਰੋਂ ਗਾਇਕ ਨੇ ਇੱਕ ਤੋਂ ਬਾਅਦ ਇੱਕ ਕਈ ਸੁਪਰਹਿੱਟ ਗੀਤ ਦਿੱਤੇ ਹਨ। ਇਨ੍ਹਾਂ ਵਿੱਚ  ‘ਲਾਈਏ ਜੇ ਯਾਰੀਆਂ’, ‘ਦਿਲਦਾਰੀਆਂ’, ‘ਦੀਵਾਨਾਪਣ’, ‘ਡਾਇਰੀ’ ਸਣੇ ਕਈ ਹੋਰਨਾਂ ਗੀਤ ਸ਼ਾਮਲ ਹਨ।  ਗਾਇਕੀ ਦੇ ਨਾਲ-ਨਾਲ ਅਮਰਿੰਦਰ ਗਿੱਲ ਨੇ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ। ਅਮਰਿੰਦਰ ਗਿੱਲ ਦੀ ਫਿਲਮ ਅੰਗਰੇਜ਼ ਕਾਫੀ ਹਿੱਟ ਰਹੀ ਸੀ। ਇਨ੍ਹਾਂ ਵਿੱਚ ‘ਲਾਹੌਰੀਏ’, 'ਅੰਗਰੇਜ਼', ‘ਲਾਈਏ ਜੇ ਯਾਰੀਆਂ’, ਮੂੰਡੇ ਯੂਕੇ ਦੇ, ਡੈਡੀ ਕੂਲ ਮੁੰਡੇ ਫੂ, ਚੱਲ ਮੇਰਾ ਪੁੱਤ ਆਦਿ ਕਈ ਫਿਲਮਾਂ ਸ਼ਾਮਲ ਹਨ। 

Follow us

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network