Ardaas Sarbat De Bhale Di Team Visits Takha Shri Hazur Sahib : ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਤੇ ਗੁਰਪ੍ਰੀਤ ਘੁੱਗੀ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਨਵੀਂ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ 'ਚ ਇਸ ਫਿਲਮ ਦੀ ਸਮੁੱਚੀ ਟੀਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ।
ਗਿੱਪੀ ਗਰੇਵਾਲ, ਜੈਸਮੀਨ ਭਸੀਨ ਤੇ ਗੁਰਪ੍ਰੀਤ ਘੁੱਗੀ ਸਣੇ ਫਿਲਮ ਦੀ ਪੂਰੀ ਸਟਾਰ ਕਾਸਟ ਮਹਾਰਾਸ਼ਟਰ ਵਿਖੇ ਸਥਿਤ ਸਿੱਖਾਂ ਦੇ ਪਵਿੱਤਰ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ। ਇਸ ਦੌਰਾਨ ਫਿਲਮ ਦੀ ਸਟਾਰ ਕਾਸਟ ਨੇ ਗੁਰੂ ਘਰ ਵਿੱਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕੀਤੇ ਦਰਸ਼ਨ ਕੀਤੇ ਅਤੇ ਸਮੁੱਚੀ ਸੰਗਤ ਲਈ ਅਰਦਾਸ ਕੀਤੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਫਿਲਮ ਦੀ ਕਾਮਯਾਬੀ ਲਈ ਵੀ ਅਰਦਾਸ ਕੀਤੀ। ਫਿਲਮ ਦੀ ਸਟਾਰ ਕਾਸਟ ਨੇ ਸ਼ਬਦ ਕੀਰਤਨ ਤੇ ਗੁਰੂ ਕੀ ਇਲਾਹੀ ਬਾਣੀ ਦਾ ਆਨੰਦ ਮਾਣਿਆ ਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ।
ਤ਼ਖਤ ਸ਼੍ਰੀ ਹਜ਼ੂਰ ਸਾਹਿਬ ਦੀ ਮੈਨੇਜਮੈਂਟ ਕਮੇਟੀ ਵਾਲੋ ਫਿਲਮ ਦੀ ਟੀਮ ਦਾ ਸਵਾਗਤ ਕੀਤਾ ਗਿਆ । ਫਿਲਮ ਦੀ ਸ਼ੂਟਿੰਗ ਵੀ ਗੁਰੂਘਰ ਸਾਹਿਬ ਵਿਖੇ ਹੋਣ ਕਾਰਨ ਗੁਰੂਘਰ ਦੀ ਮੈਨੇਜਮੈਂਟ ਵਾਲੋ ਫਿਲਮ ਮੁੱਡਲੇ ਤੌਰ 'ਤੇ ਵੇਖੀ ਜਾ ਚੁੱਕੀ ਹੈ । ਮੈਨੇਜਮੈਂਟ ਵੱਲੋਂ ਫਿਲਮ ਨੂੰ ਭਰਵਾਂ ਹੂੰਗਾਰਾ ਦਿੱਤਾ ਗਿਆ ਅਤੇ ਉਨਾਂ ਕਿਹਾ ਕਿ ਇਸ ਨਾਲ ਸੰਗਤ ਤ਼ਖਤ ਸ਼੍ਰੀ ਹਜ਼ੂਰ ਸਾਹਿਬ ਨਾਲ ਤੇ ਗੁਰੂ ਦੀ ਬਾਣੀ ਨਾਲ ਜੁੜ ਸਕੇਗੀ।
ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਬਾਰੇ ਗੱਲ ਕਰੀਏ ਤਾਂ ਇਹ ਇੱਕ ਧਾਰਮਿਕ ਫਿਲਮ ਹੈ ਜਿਸ ਵਿੱਚ ਪੂਰੀ ਦੁਨੀਆ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ। ਇਸ ਫਿਲਮ ਵਿੱਚ ਨਿਰਮਲ ਰਿਸ਼ੀ, ਗਿੱਪੀ ਗਰੇਵਾਲ, ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ ਸਣੇ ਪੰਜਾਬੀ ਸਿਨੇਮਾ ਦੇ ਕਈ ਹੋਰ ਦਿੱਗਜ਼ ਕਲਾਕਾਰ ਨਜ਼ਰ ਆਉਣਗੇ। ਇਸ ਫਿਲਮ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ : ਰਣਜੀਤ ਬਾਵਾ ਦੀ ਐਲਬਮ 'ਮੈਲੋਡਿਕ ਗੱਭਰੂ' ਦਾ ਨਵਾਂ ਗੀਤ 'ਤਰੀਫ' ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਪਸੰਦ
ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਦੀ ਇਹ ਨਵੀਂ ਫਿਲਮ ਇੱਕ ਧਾਰਮਿਕ ਫਿਲਮ ਹੈ। ਜੋ ਕਿ ਇੱਕ ਪਰਿਵਾਰ ਦੀ ਕਹਾਣੀ ਨੂੰ ਦਰਸਾਉਂਦੀ ਹੈ ਜੋ ਕਿ ਹਰ ਹਾਲ ਵਿੱਚ ਰੱਬ ਉੱਤੇ ਪੂਰਾ ਭਰੋਸਾ ਰੱਖਦਾ ਹੈ। ਇਹ ਫਿਲਮ 13 ਸਤੰਬਰ 2024 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।