ਗੈਰੀ ਸੰਧੂ ਨੇ ਬੇਟੇ ਅਵਤਾਰ ਨੇ ਕਿਊਟ ਅੰਦਾਜ਼ 'ਚ ਕਿਹਾ ਪਾਪਾ, ਵੇਖੋ ਵੀਡੀਓ

ਪੰਜਾਬੀ ਗਾਇਕ ਗੈਰੀ ਸੰਧੂ ਨੇ ਆਪਣੇ ਬੇਟੇ ਦੇ ਨਾਲ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ ਹੈ ਜੋ ਕਿ ਫੈਨਜ਼ ਨੂੰ ਬਹੁਤ ਪਸੰਦ ਆ ਰਹੀ ਹੈ। ਗਾਇਕ ਦਾ ਪੁੱਤਰ ਅਵਤਾਰ ਸੰਧੂ ਬਹੁਤ ਹੀ ਪਿਆਰੇ ਅੰਦਾਜ਼ 'ਚ ਪਾਪਾ-ਪਾਪਾ ਕਹਿੰਦਾ ਹੋਇਆ ਨਜ਼ਰ ਆ ਰਿਹਾ ਹੈ। ਗੈਰੀ ਸੰਧੂ ਪੁੱਤਰ ਦੇ ਨਾਲ ਮਸਤੀ ਕਰਦੇ ਹੋਏ ਵਿਖਾਈ ਦੇ ਰਹੇ ਹਨ।

Reported by:  PTC Punjabi Desk   |  Edited by:  Pushp Raj   |  October 01st 2024 11:46 AM  |  Updated: October 01st 2024 01:10 PM

ਗੈਰੀ ਸੰਧੂ ਨੇ ਬੇਟੇ ਅਵਤਾਰ ਨੇ ਕਿਊਟ ਅੰਦਾਜ਼ 'ਚ ਕਿਹਾ ਪਾਪਾ, ਵੇਖੋ ਵੀਡੀਓ

ਪੰਜਾਬੀ ਗਾਇਕ ਗੈਰੀ ਸੰਧੂ ਨੇ ਆਪਣੇ ਬੇਟੇ ਦੇ ਨਾਲ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ ਹੈ ਜੋ ਕਿ ਫੈਨਜ਼ ਨੂੰ ਬਹੁਤ ਪਸੰਦ ਆ ਰਹੀ ਹੈ। ਗਾਇਕ ਦਾ ਪੁੱਤਰ ਅਵਤਾਰ ਸੰਧੂ ਬਹੁਤ ਹੀ ਪਿਆਰੇ ਅੰਦਾਜ਼ 'ਚ ਪਾਪਾ-ਪਾਪਾ ਕਹਿੰਦਾ ਹੋਇਆ ਨਜ਼ਰ ਆ ਰਿਹਾ ਹੈ। ਗੈਰੀ ਸੰਧੂ ਪੁੱਤਰ ਦੇ ਨਾਲ ਮਸਤੀ ਕਰਦੇ ਹੋਏ ਵਿਖਾਈ ਦੇ ਰਹੇ ਹਨ।

Reported by:  PTC Punjabi Desk
Edited by:  Pushp Raj
October 01st 2024 11:46 AM
Last Updated: October 01st 2024 01:10 PM
Share us
You May Like This

Garry Sandhu Viral Video : ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗੈਰੀ ਸੰਧੂ ਆਪਣੇ ਗੀਤਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ਨਾਲ ਪ੍ਰਸ਼ੰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਹਾਲ ਹੀ ਵਿੱਚ ਗਾਇਕ ਨੇ ਆਪਣੇ ਬੇਟੇ ਦੇ ਨਾਲ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ ਹੈ ਜੋ ਕਿ ਫੈਨਜ਼ ਨੂੰ ਬਹੁਤ ਪਸੰਦ ਆ ਰਹੀ ਹੈ। 

ਗੈਰੀ ਸੰਧੂ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਫੈਨਜ਼ ਦੇ ਨਾਲ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਦੀ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਗੈਰੀ ਸੰਧੂ ਨੇ ਆਪਣੇ ਬੇਟੇ ਅਵਤਾਰ ਸੰਧੂ ਨਾਲ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ ਹੈ। 

ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਬੇਟੇ ਅਵਤਾਰ ਸੰਧੂ ਨਾਲ ਖਾਸ ਸਮਾਂ ਬਤੀਤ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗੈਰੀ ਸੰਧੂ ਨੇ ਬੇਟੇ ਲਈ ਬੇਹੱਦ ਖ਼ਾਸ ਕੈਪਸ਼ਨ ਲਿਖਿਆ ਹੈ। 

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗੈਰੀ ਸੰਧੂ ਨੇ ਲਿਖਿਆ, ਮੈਨੂੰ ਉਮੀਦ ਹੈ ਕਿ ਤੁਸੀਂ ਚੰਗੇ ਹੋ...ਅਤੇ ਨਾਲ ਹੀ ਤੁਹਾਨੂੰ ਸਭ ਨੂੰ ਪਿਆਰ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ, 'ਜੂਨੀਅਰ ਸੰਧੂ' ਤੁਹਾਨੂੰ ਸਭ ਨੂੰ ਪਿਆਰ... ਵਾਹਿਗੁਰੂ ਮੇਹਰ ਕਰੇ ਸਾਡੇ ਆਲਿਆ …ਐਵੀ ਹੱਸਦੇ ਖੇਡਦੇ ਰਹੋ ਬਾਈ ਜ਼ਿੰਦਗੀ 'ਚ।  '

ਸ਼ੇਅਰ ਕੀਤੀ ਗਈ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਦਾ ਪੁੱਤਰ ਅਵਤਾਰ ਸੰਧੂ ਬਹੁਤ ਹੀ ਪਿਆਰੇ ਅੰਦਾਜ਼ 'ਚ ਪਾਪਾ-ਪਾਪਾ ਕਹਿੰਦਾ ਹੋਇਆ ਨਜ਼ਰ ਆ ਰਿਹਾ ਹੈ। ਗੈਰੀ ਸੰਧੂ ਪੁੱਤਰ ਦੇ ਨਾਲ ਮਸਤੀ ਕਰਦੇ ਹੋਏ ਵਿਖਾਈ ਦੇ ਰਹੇ ਹਨ। ਹੋਰ ਪੜ੍ਹੋ : World Heart Day 2024 : ਦਿਲ ਦੇ ਮਰੀਜ਼ਾਂ ਦੀ ਲਗਾਤਾਰ ਵਧ ਰਹੀ ਗਿਣਤੀ ਚਿੰਤਾਜਨਕ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਦਿਨ

ਦੱਸਣਯੋਗ ਹੈ ਕਿ ਗੈਰੀ ਸੰਧੂ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਹੈ। ਬੀਤੇ ਦਿਨੀਂ ਗੈਰੀ ਸੰਧੂ ਦਾ  ਗੀਤ ਕਸਮ ਰਿਲੀਜ਼ ਹੋਇਆ ਸੀ। ਜਿਸ ਨੂੰ ਫੈਨਜ਼ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।  

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network