Gugu Gill Visits Takht Shri Damdama Sahib: ਪੰਜਾਬੀ ਸਿਨੇਮਾ ਦੇ ਦਿੱਗਜ਼ ਅਦਾਕਾਰ ਗੁਗੂ ਗਿੱਲ ਜਲਦ ਹੀ ਆਪਣੀ ਨਵੀਂ ਫਿਲਮ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। ਹਾਲ ਹੀ ਵਿੱਚ ਗਾਇਕ ਗੁਗੂ ਗਿੱਲ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪਹੁੰਚੇ , ਜਿੱਥੋਂ ਉਨ੍ਹਾਂ ਦੀ ਵੀਡੀਓ ਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ।
ਦੱਸ ਦਈਏ ਕਿ ਐਕਟਰ ਗੁਗੂ ਗਿੱਲ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਫੈਨਜ਼ ਨਾਲ ਆਪਣੀ ਆਉਣ ਵਾਲੇ ਪ੍ਰੋਜੈਕਟਸ ਬਾਰੇ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ।
ਗੁਗੂ ਗਿੱਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਦੇ ਵਿੱਚ ਉਹ ਗੁਰਦੁਆਰਾ ਸ੍ਰੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ ਹੋਏ ਨਜ਼ਰ ਆ ਰਹੇ ਹਨ। ਗੁਗੂ ਗਿੱਲ ਨੇ ਇਹ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਲਿਖਿਆ, 'ਗੁਰੂ ਮਹਾਰਾਜ ਦੀ ਕ੍ਰਿਪਾ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ... ਸੰਗਤਾਂ ਨੇ ਬਹੁਤ ਪਿਆਰ ਬਖ਼ਸ਼ਿਆ...!🙏। '
ਹਾਲ ਹੀ ਵਿੱਚ ਅਦਾਕਾਰ ਗੁਗੂ ਗਿੱਲ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪਹੁੰਚੇ। ਐਕਟਰ ਨੇ ਇੱਥੇ ਗੁਰੂਘਰ ਵਿੱਚ ਮੱਥਾ ਟੇਕਿਆ ਅਤੇ ਗੁਰੂ ਕੀ ਇਲਾਹੀ ਬਾਣੀ ਦਾ ਆਨੰਦ ਮਾਣਿਆ। ਐਕਟਰ ਨੇ ਇੱਥੇ ਆਪਣੇ ਫੈਨਜ਼ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਤਸਵੀਰਾਂ ਵੀ ਖਿਚਵਾਈਆਂ।
ਦੱਸ ਦਈਏ ਕਿ ਗੁਗੂ ਗਿੱਲ ਜਲਦ ਹੀ ਗੁਰੂ ਰੰਧਾਵਾ ਦੀ ਫਿਲਮ ਸ਼ੌਂਕੀ ਸਰਦਾਰ ਵਿੱਚ ਨਜ਼ਰ ਆਉਣਗੇ। ਬੀਤੇ ਦਿਨੀਂ ਗੁਰੂ ਰੰਧਾਵਾ ਨੇ ਗੁਗੂ ਗਿੱਲ ਨਾਲ ਇੱਕ ਵੀਡੀਓ ਸਾਂਝੀ ਕੀਤੀ ਸੀ ਜਿਸ 'ਚ ਦੋਵੇਂ ਕਲਾਕਾਰ ਇੱਕ ਕਾਲੇ ਰੰਗ ਦੇ ਘੋੜੇ ਦੇ ਨਾਲ ਖੜ ਕੇ ਤਸਵੀਰ ਖਿਚਵਾਉਂਦੇ ਹੋਏ ਨਜ਼ਰ ਆ ਰਹੇ ਹਨ।