ਗੁਰਦਾਸ ਮਾਨ (Gurdas Maan) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਪੁਰਾਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ ।ਗੁਰਦਾਸ ਮਾਨ ਨੇ ਬੀਤੇ ਦਿਨ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ । ਜਿਸ ‘ਚ ਉਹ ਆਪਣੇ ਪੁਰਾਣੇ ਗੀਤਾਂ ਦੇ ਬਾਰੇ ਦੱਸਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਹੋਰ ਪੜ੍ਹੋ : ਪਾਕਿਸਤਾਨੀ ਕਲਾਕਾਰ ਚਾਹਤ ਫਤਿਹ ਅਲੀ ਖ਼ਾਨ ਨੇ ਗਾਇਆ ਕਰਣ ਔਜਲਾ ਦਾ ਗੀਤ ‘ਤੌਬਾ ਤੌਬਾ’, ਗਾਇਕ ਨੇ ਕਿਹਾ ‘ਅੰਕਲ ਨਾ ਕਰੋ ਪਲੀਜ਼’
ਗੁਰਦਾਸ ਮਾਨ ਦਾ ਵਰਕ ਫ੍ਰੰਟ
ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ ।ਗੁਰਦਾਸ ਮਾਨ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਜਿਸ ‘ਚ ਦਿਲ ਦਾ ਮਾਮਲਾ ਹੈ, ਸੱਜਣਾ ਵੇ ਸੱਜਣਾ, ਛੱਲਾ,ਰੋਟੀ, ਲੱਖ ਪ੍ਰਦੇਸੀ ਹੋਈਏ, ਹੀਰ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ ।ਉਨ੍ਹਾਂ ਨੇ ਆਪਣੇ ਸਾਰੇ ਗੀਤਾਂ ‘ਚ ਕੋਈ ਨਾ ਕੋਈ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ।
ਗੁਰਦਾਸ ਮਾਨ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕੀਤਾ । ਜਿਸ ‘ਚ ਉੱਚਾ ਦਰ ਬਾਬੇ ਨਾਨਕ ਦਾ, ਸੁਖਮਣੀ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਇਸ ਤੋਂ ਇਲਾਵਾ ਗੁਰਦਾਸ ਮਾਨ ਨੇ ਕਈ ਬਾਲੀਵੁੱਡ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।