ਗੁਰੁ ਰੰਧਾਵਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਸ਼ਾਹਕੋਟ’ ਨੂੰ ਲੈ ਕੇ ਚਰਚਾ ‘ਚ ਹਨ । ਉਹ ਆਪਣੀ ਫ਼ਿਲਮ ਦੀ ਪ੍ਰਮੋਸ਼ਨ ‘ਚ ਜੁਟੇ ਹੋਏ ਹਨ । ਫ਼ਿਲਮ ਦੀ ਪ੍ਰਮੋਸ਼ਨ ਦੇ ਦੌਰਾਨ ਹੀ ਉਨ੍ਹਾਂ ਨੇ ਇੱਕ ਇੰਟਰਵਿਊ ‘ਚ ਕਿਹਾ ਸੀ ਕਿ ‘ਪੰਜਾਬ ‘ਚ ਪੈਦਾ ਹੋਣਾ ਉਨ੍ਹਾਂ ਦੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਪੰਜਾਬ ਦੇ ਸੱਭਿਆਚਾਰ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਉਹ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹਨ ਕਿ ਉਨ੍ਹਾਂ ਦਾ ਜਨਮ ਪੰਜਾਬ ‘ਚ ਹੋਇਆ ਹੈ।
ਹੋਰ ਪੜ੍ਹੋ : ਗੁਰਦਾਸ ਮਾਨ ਸੱਚਖੰਡ ਸ੍ਰੀ ਹਜੂਰ ਸਾਹਿਬ ‘ਚ ਹੋਏ ਨਤਮਸਤਕ, ਵੀਡੀਓ ਹੋ ਰਿਹਾ ਵਾਇਰਲ
ਕਿਉਂਕਿ ਉੱਥੇ ਸਭ ਤੋਂ ਪਹਿਲਾਂ ਬੱਚਿਆਂ ਨੂੰ ਸਿਖਾਇਆ ਜਾਂਦਾ ਹੈ ਕਿ ਵੱਡਿਆਂ ਦਾ ਸਤਿਕਾਰ ਕਿਵੇਂ ਕਰਨਾ ਹੈ। ਜਦੋਂਕਿ ਸ਼ਹਿਰਾਂ ‘ਚ ਜ਼ਬਰਦਸਤੀ ਸਿਖਾਇਆ ਜਾਂਦਾ ਹੈ।ਗੁਰੁ ਰੰਧਾਵਾ ਦੀ ਫ਼ਿਲਮ ਚਾਰ ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ‘ਚ ਗੁਰੁ ਰੰਧਾਵਾ ਦੇ ਨਾਲ ਈਸ਼ਾ ਤਲਵਾਰ ਤੇ ਰਾਜ ਬੱਬਰ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ ।
ਫ਼ਿਲਮ ਨੂੰ ਰਾਜੀਵ ਢੀਂਗਰਾ ਦੇ ਵੱਲੋਂ ਡਾਇਰੈਕਟ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਵੀ ਗੁਰੁ ਰੰਧਾਵਾ ਹਿੰਦੀ ਫ਼ਿਲਮ ‘ਚ ਨਜ਼ਰ ਆਏ ਸਨ । ਪਰ ਹੁਣ ‘ਸ਼ਾਹਕੋਟ’ ਫ਼ਿਲਮ ਦੇ ਨਾਲ ਗੁਰੁ ਰੰਧਾਵਾ ਨੇ ਪੰਜਾਬੀ ਇੰਡਸਟਰੀ ‘ਚ ਕਦਮ ਰੱਖਿਆ ਹੈ। ਗੁਰੁ ਰੰਧਾਵਾ ਦੀ ਇਸ ਫ਼ਿਲਮ ਨੂੰ ਲੈ ਕੇ ਫੈਨਸ ਵੀ ਬਹੁਤ ਐਕਸਾਈਟਡ ਹਨ ।ਇਸ ਫ਼ਿਲਮ ‘ਚ ਕੰਸੈਪਟ ਵੱਖਰੀ ਤਰ੍ਹਾਂ ਦਾ ਹੈ । ਪਰ ਦਰਸ਼ਕਾਂ ਨੂੰ ਇਹ ਫ਼ਿਲਮ ਕਿੰਨੀ ਕੁ ਪਸੰਦ ਆਉਂਦੀ ਹੈ ਇਹ ਤਾਂ ਫ਼ਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ।