Kapil Sharma special video Swachh Bharat Abhiyan : ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਆਪਣੇ ਕਾਮੇਡੀ ਸ਼ੋਅ ਦੇ ਦੂਜੇ ਸੀਜ਼ਨ ਨਾਲ ਮੁੜ ਵਾਪਸੀ ਕਰ ਚੁੱਕੇ ਹਨ। ਇਸ ਵਿਚਾਲੇ ਕਪਿਲ ਸ਼ਰਮਾ ਨੇ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਰਾਹੀਂ ਉਹ ਆਪਣੇ ਫੈਨਜ਼ ਨੂੰ ਖਾਸ ਸੰਦੇਸ਼ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਕਾਮੇਡੀ, ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਕਪਿਲ ਸ਼ਰਮਾ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਕਪਿਲ ਸ਼ਰਮਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਨਵੀਂ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਵਿੱਚ ਕਪਿਲ ਸ਼ਰਮਾ ਭਾਰਤ ਦੇ ਹਰ ਕੋਨੇ ਸਵੱਛ ਤੇ ਸਾਫ ਸੁਥਰਾ ਰੱਖਣ ਦੀ ਅਪੀਲ ਕਰਦੇ ਹੋਏ ਨਜ਼ਰ ਆ ਰਹੇ ਹਨ।
ਕਪਿਲ ਸ਼ਰਮਾ ਨੇ ਆਪਣੀ ਵੀਡੀਓ ਵਿੱਚ ਆਪਣੇ ਫੈਨਜ਼ ਨੂੰ ਆਪਣੇ ਘਰ ਤੇ ਆਲੇ ਦੁਆਲੇ ਦੀ ਸਫਾਈ ਵੱਲ ਖਾਸ ਧਿਆਨ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਅਕਸਰ ਆਪਣੇ ਘਰ ਨੂੰ ਸਾਫ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕਰਦੇ ਹਾਂ ਇਹ ਚੰਗੀ ਗੱਲ ਹੈ ਪਰ ਜੇਕਰ ਇਸ ਦੇ ਨਾਲ-ਨਾਲ ਅਸੀਂ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਦੀ ਅਪੀਲ ਕਰ ਰਹੇ ਹਨ।
ਫੈਨਜ਼ ਕਪਿਲ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਕਿ ਉਹ ਸਵੱਛ ਭਾਰਤ ਅਭਿਆਨ ਨਾਲ ਜੁੜੇ ਹਨ। ਵੱਡੀ ਗਿਣਤੀ 'ਚ ਫੈਨਜ਼ ਕਪਿਲ ਸ਼ਰਮਾ ਦੀ ਤਰੀਫ ਕਰ ਰਹੇ ਹਨ ਕਿ ਉਹ ਸਮਾਜਿਕ ਮੁੱਦਿਆਂ ਤੇ ਵਾਤਾਵਰਣ ਪ੍ਰੀਤ ਖ਼ੁਦ ਵੀ ਸਚੇਤ ਹਨ ਤੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।