ਕਰਨ ਔਜਲਾ ਨੇ ਆਪਣੇ ਦਿਵਿਆਂਗ ਫੈਨ ਨਾਲ ਕੀਤੀ ਮੁਲਾਕਾਤ, ਵੀਡੀਓ ਹੋਈ ਵਾਇਰਲ

ਗਾਇਕ ਕਰਨ ਔਜਲਾ ਆਪਣੇ ਗੀਤਾਂ ਲਈ ਮਸ਼ਹੂਰ ਹਨ। ਹਾਲ ਹੀ ਵਿੱਚ ਕਰਨ ਔਜਲਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਗਾਇਕ ਆਪਣੇ ਇੱਕ ਦਿਵਿਆਂਗ ਫੈਨ ਨਾਲ ਮੁਲਾਕਾਤ ਕਰਦੇ ਤੇ ਉਸ ਦਾ ਸਤਿਕਾਰ ਕਰਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਫੈਨਜ਼ ਦਾ ਦਿਲ ਜਿੱਤ ਰਹੀ ਹੈ।

Reported by:  PTC Punjabi Desk   |  Edited by:  Pushp Raj   |  September 20th 2024 12:09 PM  |  Updated: September 20th 2024 01:39 PM

ਕਰਨ ਔਜਲਾ ਨੇ ਆਪਣੇ ਦਿਵਿਆਂਗ ਫੈਨ ਨਾਲ ਕੀਤੀ ਮੁਲਾਕਾਤ, ਵੀਡੀਓ ਹੋਈ ਵਾਇਰਲ

ਗਾਇਕ ਕਰਨ ਔਜਲਾ ਆਪਣੇ ਗੀਤਾਂ ਲਈ ਮਸ਼ਹੂਰ ਹਨ। ਹਾਲ ਹੀ ਵਿੱਚ ਕਰਨ ਔਜਲਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਗਾਇਕ ਆਪਣੇ ਇੱਕ ਦਿਵਿਆਂਗ ਫੈਨ ਨਾਲ ਮੁਲਾਕਾਤ ਕਰਦੇ ਤੇ ਉਸ ਦਾ ਸਤਿਕਾਰ ਕਰਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਫੈਨਜ਼ ਦਾ ਦਿਲ ਜਿੱਤ ਰਹੀ ਹੈ।

Reported by:  PTC Punjabi Desk
Edited by:  Pushp Raj
September 20th 2024 12:09 PM
Last Updated: September 20th 2024 01:39 PM
Share us
You May Like This

Karan Aujla meets with specially abled fan : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਆਪਣੇ ਗੀਤਾਂ ਲਈ ਮਸ਼ਹੂਰ ਹਨ। ਹਾਲ ਹੀ ਵਿੱਚ ਕਰਨ ਔਜਲਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜੋ ਕਿ ਲੋਕਾਂ ਦਾ ਦਿਲ ਜਿੱਤ ਰਹੀ ਹੈ, ਆਓ ਜਾਣਦੇ ਹਾਂ ਕਿ ਇਸ ਵੀਡੀਓ ਦੇ ਵਿੱਚ ਕੀ ਕੁਝ ਖਾਸ ਹੈ। 

ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਕਰਨ ਔਜਲਾ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਅਕਸਰ ਹੀ ਆਪਣੇ ਫੈਨਜ਼ ਨੂੰ ਸੋਸ਼ਲ ਮੀਡੀਆ ਰਾਹੀਂ ਆਪਣੇ ਪਰਸਨਲ ਤੇ ਪ੍ਰੋਫੈਸ਼ਨਲ ਲਾਈ ਲਾਈਫ ਨਾਲ ਜੁੜੀ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ। 

ਇਨ੍ਹੀਂ ਦਿਨੀਂ ਕਰਨ ਔਜਲਾ ਯੂਐਸ ਵਿਖੇ ਆਪਣੇ ਮਿਊਜ਼ਿਕ ਕੰਸਰਟ ਕਰ ਰਹੇ ਹਨ। ਇਸ ਵਿਚਾਲੇ ਕਰਨ ਔਜਲਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਵਿੱਚ ਕਰਨ ਔਜਲਾ ਆਪਣੇ ਇੱਕ ਫੈਨ ਨੂੰ ਮਿਲਦੇ ਹੋਏ ਨਜ਼ਰ ਆ ਰਹੇ ਹਨ। 

ਵਾਇਰਲ ਹੋ ਰਹੀ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਗਾਇਕ ਕਰਨ ਔਜਲਾ ਆਪਣੇ ਇੱਕ ਦਿਵਿਆਂਗ ਫੈਨ ਨਾਲ ਮੁਲਾਕਾਤ ਕਰਦੇ ਨਜ਼ਰ ਆ ਰਹੇ ਹਨ। ਉਹ ਆਪਣੀ ਇੱਕ ਤਸਵੀਰ ਤੇ ਆਟੋਗ੍ਰਾਫ ਅਤੇ ਕੁਝ ਤੋਹਫੇ ਆਪਣੇ ਨਿੱਕੇ ਜਿਹੇ ਫੈਨ ਨੂੰ ਦੇ ਰਹੇ ਹਨ। ਗਾਇਕ ਬੇਹੱਦ ਹੀ ਪਿਆਰ ਤੇ ਸਤਿਕਾਰ ਨਾਲ ਆਪਣੇ ਫੈਨ ਤੇ ਉਸ ਦੇ ਪਿਤਾ ਨਾਲ ਤਸਵੀਰਾਂ ਖਿਚਵਾਉਂਦੇ ਤੇ ਉਨ੍ਹਾਂ ਦੇ ਗਲੇ ਲੱਗ ਕੇ ਉਨ੍ਹਾਂ ਦੀ ਹੌਸਲਾਅਫਜਾਈ ਕਰਦੇ ਨਜ਼ਰ ਆਏ। 

ਹੋਰ ਪੜ੍ਹੋ :  ਯੋ ਯੋ ਹਨੀ ਸਿੰਘ ਨੇ ਬਣਾਇਆ ਨਵਾਂ ਰਿਕਾਰਡ , ਬਣੇ ਇੰਸਟਾਗ੍ਰਾਮ 'ਤੇ ਸਭ ਵਧ ਫਾਲੋ ਕੀਤੇ ਜਾਣ ਵਾਲੇ ਭਾਰਤੀ ਰੈਪਰ 

ਫੈਨਜ਼ ਕਰਨ ਔਜਲਾ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਵੱਡੀ ਗਿਣਤੀ ਵਿੱਚ ਫੈਨਜ਼ ਕਰਨ ਔਜਲਾ ਦੇ ਇਸ ਵਿਵਹਾਰ ਦੀ ਸ਼ਲਾਘਾ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਭਾਵੇਂ ਤੁਹਾਡੇ ਕੋਲ ਕਿੰਨਾ ਹੀ ਨੇਮ ਤੇ ਫੇਮ ਆ ਜਾਵੇ ਪਰ ਇਨਸਾਨੀਅਤ ਤੇ ਕਿਸੇ ਦਾ ਸਤਿਕਾਰ ਕਰਨਾ ਇੱਕ ਚੰਗਾ ਵਿਅਕਤੀ ਹੋਣ ਦੀ ਨਿਸ਼ਾਨੀ ਹੈ।' 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network