ਗਾਇਕ ਖ਼ਾਨ ਸਾਬ (Khan Saab)ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ।ਜਿਸ 'ਚ ਖ਼ਾਨ ਸਾਬ ਇੱੱਕ ਬੱਚੇ ਦੇ ਨਾਲ ਦਿਖਾਈ ਦੇ ਰਹੇ ਹਨ । ਉਹ ਬੱਚੇ ਨੂੂੰ ਸ਼ਬਦ ਗਾਇਨ ਕਰਕੇ ਸੁਣਾ ਰਹੇ ਹਨ ਅਤੇ ਬੱਚਾ ਵੀ ਖ਼ਾਨ ਸਾਬ ਦੀ ਗੋਦ 'ਚ ਬਹੁਤ ਹੀ ਖੁਸ਼ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।ਲੋਕ ਵੀ ਇਸ ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ। ਇਸ ਤੋਂ ਇਲਾਵਾ ਖ਼ਾਨ ਸਾਬ ਇੱਕ ਧਾਰਮਿਕ ਗੀਤ ਵੀ ਗਾ ਰਿਹਾ ਹੈ।
ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਅਦਾਕਾਰ ਤੇ ਮਾਡਲ, ਕੀ ਤੁਸੀਂ ਪਛਾਣਿਆ !
ਖ਼ਾਨ ਸਾਬ ਦਾ ਵਰਕ ਫ੍ਰੰਟ
ਖ਼ਾਨ ਸਾਬ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਹੁਣ ਤੱਕ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।
ਮਿਮਿਕਰੀ ਲਈ ਵੀ ਮਸ਼ਹੂਰ
ਖ਼ਾਨ ਸਾਬ ਆਪਣੀ ਵਧੀਆ ਮਿਮਿਕਰੀ ਦੇ ਲਈ ਵੀ ਜਾਣੇ ਜਾਂਦੇ ਹਨ। ਉਹ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਦੀ ਮਿਮਿਕਰੀ ਕਰਦੇ ਹਨ । ਜਿਸ 'ਚ ਕੰਵਰ ਗਰੇਵਾਲ, ਰਵਿੰਦਰ ਗਰੇਵਾਲ,ਗੁਰਦਾਸ ਮਾਨ ਸਣੇ ਕਈ ਕਲਾਕਾਰ ਹਨ। ਜਿਨ੍ਹਾਂ ਦੀ ਮਿਮਿਕਰੀ ਉਹ ਕਰਦੇ ਹਨ ।