ਕਰਵਾ ਚੌਥ (Karwa Chauth)ਦਾ ਤਿਉਹਾਰ ਅੱਜ ਦੇਸ਼ ਭਰ ‘ਚ ਮਨਾਇਆ ਜਾ ਰਿਹਾ ਹੈ। ਸੁਹਾਗਣਾਂ ਅੱਜ ਆਪਣੇ ਪਤੀ ਦੀ ਲੰਮੀ ਉਮਰ ਦੇ ਲਈ ਨਿਰਜਲ ਵਰਤ ਰੱਖ ਰਹੀਆਂ ਹਨ । ਅਦਾਕਾਰਾ ਮਾਨਸੀ ਸ਼ਰਮਾ ਨੇ ਵੀ ਆਪਣੇ ਹੱਥਾਂ ‘ਚ ਯੁਵਰਾਜ ਹੰਸ ਦੇ ਨਾਂਅ ਦੀ ਮਹਿੰਦੀ ਰਚਾਈ ਹੈ। ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੀ ਮਹਿੰਦੀ ਨੂੰ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ।
ਹੋਰ ਪੜ੍ਹੋ : ਸਲਮਾਨ ਖ਼ਾਨ ਦੇ ਪਿਤਾ ਸਲੀਮ ਖ਼ਾਨ ਨੇ ਦਿੱਤਾ ਪ੍ਰਤੀਕਰਮ, ਕਿਹਾ ‘ਸਲਮਾਨ ਖ਼ਾਨ ਮੁਆਫ਼ੀ ਕਿਉਂ ਮੰਗੇ’
ਇਸ ਤੋਂ ਇਲਾਵਾ ਅਦਾਕਾਰਾ ਦੇ ਨਾਲ ਹਾਰਡੀ ਸੰਧੂ ਦੀ ਪਤਨੀ ਜ਼ੀਨਤ ਸਿੱਧੂ ਵੀ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਪ੍ਰਤੀਕਰਮ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।ਦੱਸ ਦਈਏ ਕਿ ਕਰਵਾ ਚੌਥ ਦੇ ਮੌਕੇ ‘ਤੇ ਸੁਹਾਗਣਾਂ ਆਪਣੇ ਪਤੀ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ।ਮਾਨਸੀ ਸ਼ਰਮਾ ਨੇ ਵੀ ਪਤੀ ਦੀ ਲੰਮੀ ਉਮਰ ਦੇ ਲਈ ਵਰਤ ਰੱਖਿਆ ਹੈ।
ਮਾਨਸੀ ਸ਼ਰਮਾ ਦੀ ਨਿੱਜੀ ਜ਼ਿੰਦਗੀ
ਮਾਨਸੀ ਸ਼ਰਮਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਸ ਦਾ ਵਿਆਹ ਕੁਝ ਸਾਲ ਪਹਿਲਾਂ ਹੀ ਯੁਵਰਾਜ ਹੰਸ ਦੇ ਨਾਲ ਹੋਇਅ ਸੀ । ਦੋਵਾਂ ਦੇ ਦੋ ਬੱਚੇ ਹਨ ਇੱਕ ਧੀ ਅਤੇ ਇੱਕ ਪੁੱਤਰ । ਧੀ ਦਾ ਜਨਮ ਇੱਕ ਸਾਲ ਪਹਿਲਾਂ ਹੀ ਹੋਇਆ ਹੈ। ਜਦੋਂਕਿ ਅਦਾਕਾਰਾ ਨੇ ਲਾਕਡਾਊਨ ਦੇ ਦੌਰਾਨ ਪੁੱਤਰ ਨੂੰ ਜਨਮ ਦਿੱਤਾ ਸੀ।