Film Ardaas Sarbat de Bhale Di Public Review : ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਗਾਇਕੀ ਦੇ ਨਾਲ ਬਤੌਰ ਨਿਰਮਾਤਾ ਵੀ ਆਪਣੀ ਵੱਖਰੀ ਪਛਾਣ ਬਨਾਉਣ ਵੱਲ ਅੱਗੇ ਵੱਧ ਰਹੇ ਹਨ। ਅੱਜ ਗਿੱਪੀ ਗਰੇਵਾਲ ਦੀ ਨਵੀਂ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਸਿਨੇਮਾ ਘਰਾਂ 'ਚ ਰਿਲੀਜ਼ ਹੋ ਗਈ ਹੈ। ਇਹ ਫਿਲਮ ਦਰਸ਼ਕਾਂ ਨੂੰ ਕਿਵੇਂ ਲੱਗੀ ਆਓ ਜਾਣਦੇ ਹਾਂ ਪਬਲਿਕ ਰਿਵੀਊ।
ਫਿਲਮ ਦੀ ਸਟਾਰ ਕਾਸਟ
ਫਿਲਮ ਅਰਦਾਸ ਸਰਬੱਤ ਦੇ ਭਲੇ ਦੀ ਸਟਾਰ ਕਾਸਟ ਬਾਰੇ ਗੱਲ ਕੀਤੀ ਜਾਵੇ ਤਾਂ ਇਸ ਫਿਲਮ ਵਿੱਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਜੈਸਮੀਨ ਭਸੀਨ, ਪਦਮ ਸ਼੍ਰੀ ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਮਲਕੀਤ ਰੌਣੀ , ਪ੍ਰਿੰਸ ਕਵੰਲਜੀਤ ਸਿੰਘ, ਰਘਵੀਰ ਬੋਲੀ, ਸਰਦਾਰ ਸੋਹੀ ਸਣੇ ਕਈ ਪੰਜਾਬੀ ਕਲਾਕਾਰ ਨਜ਼ਰ ਆਉਣਗੇ।
ਫਿਲਮ ਬਾਰੇ ਖਾਸ ਗੱਲਾਂ
ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਬਾਰੇ ਗੱਲ ਕਰੀਏ ਤਾਂ ਇਹ ਇੱਕ ਧਾਰਮਿਕ ਫਿਲਮ ਹੈ ਜਿਸ ਵਿੱਚ ਪੂਰੀ ਦੁਨੀਆ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ। ਇਸ ਫਿਲਮ ਵਿੱਚ ਦਰਸ਼ਕਾਂ ਨੂੰ ਮਨੁੱਖਤਾ ਤੇ ਅਰਦਾਸ ਦੀ ਮਹੱਤਤਾ ਦਰਸਾਈ ਗਈ ਹੈ। ਇਸ ਫਿਲਮ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ।
VIDEO
ਧਾਰਮਿਕ ਜੱਥਿਆਂ ਵੱਲੋਂ ਫਿਲਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ
ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿੱਥੇ ਮਨੁੱਖਤਾ ਦੀ ਸੇਵਾ ਦੇ ਮੁੱਖੀ ਤੇ ਧਾਰਮਿਕ ਜੱਥਿਆਂ ਵੱਲੋਂ ਇਸ ਫਿਲਮ ਤੇ ਫਿਲਮ ਦੀ ਸਟਾਰ ਕਾਸਟ ਸਣੇ ਸਾਰੀ ਹੀ ਟੀਮ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਫਿਲਮ ਨੂੰ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ੂਟ ਕੀਤਾ ਗਿਆ ਹੈ। ਧਾਰਮਿਕ ਜੱਥੇ ਦੇ ਆਗੂਆਂ ਨੇ ਕਿਹਾ ਕਿ ਇਹ ਫਿਲਮ ਦੱਸਦੀ ਹੈ ਕਿ ਸਾਨੂੰ ਗੁਰੂ ਮਹਾਰਾਜ ਉੱਤੇ ਭਰੋਸਾ ਰੱਖਣਾ ਚਾਹੀਦਾ ਹੈ ਭਾਵੇਂ ਹਾਲਾਤ ਕਿਵੇਂ ਵੀ ਹੋਣ। ਇਸ ਦੇ ਨਾਲ ਹੀ ਧਾਰਮਿਕ ਜੱਥਿਆਂ ਦੇ ਆਗੂਆਂ ਵੱਲੋਂ ਸੰਗਤ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਆਪਣੇ ਪਰਿਵਾਰ ਨਾਲ ਇਸ ਫਿਲਮ ਨੂੰ ਜ਼ਰੂਰ ਵੇਖਣ ਜਾਣ।
ਹੋਰ ਪੜ੍ਹੋ : ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਤੋਂ ਰਿਲੀਜ਼ ਹੋਇਆ ਗੀਤ 'ਅੰਤ ਨਾਂ ਪਾਰਾਵਾਰ', ਵੀਡੀਓ ਵੇਖ ਕੇ ਭਾਵੁਕ ਹੋਏ ਦਰਸ਼ਕ
ਦਰਸ਼ਕਾਂ ਦੇ ਫਿਲਮ ਬਾਰੇ ਵਿਚਾਰ
ਇਸ ਫਿਲਮ ਨੂੰ ਦਰਸ਼ਕਾਂ ਵੱਲੋਂ ਭਰਾਵਾਂ ਹੁੰਗਾਰਾ ਮਿਲ ਰਿਹਾ ਹੈ। ਦਰਸ਼ਕਾਂ ਨੇ ਪੀਟੀਸੀ ਪੰਜਾਬੀ ਨਾਲ ਗੱਲ ਕਰਦਿਆਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਫਿਲਮ ਵੇਖੀ ਤਾਂ ਉਨ੍ਹਾਂ ਅੱਖਾਂ ਵਿੱਚ ਹੁੰਝੂ ਆ ਗਏ , ਕਿਉਂਕਿ ਫਿਲਮ ਦੇ ਕਈ ਦ੍ਰਿਸ਼ ਭਾਵੁਕ ਕਰ ਦੇਣ ਵਾਲੇ ਹਨ। ਇਹ ਫਿਲਮ ਸਮਾਜਿਕ ਸੰਦੇਸ਼ ਦੇ ਨਾਲ-ਨਾਲ ਲੋਕਾਂ ਨੂੰ ਗੁਰੂਘਰ ਤੇ ਗੁਰੂ ਦੀ ਬਾਣੀ ਨਾਲ ਜੁੜਨ ਦੀ ਸੇਧ ਦਿੰਦੀ ਹੈ। ਇਸ ਫਿਲਮ ਨੂੰ ਵੇਖ ਕੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੀ ਹੋਰ ਫਿਲਮਾਂ ਤਿਆਰ ਕੀਤੀਆਂ ਜਾਣ ਤਾਂ ਜੋ ਲੋਕਾਂ ਵਿੱਚ ਇਨਸਾਨੀਅਤ, ਨਿਮਰਤਾ ਤੇ ਮਨੁੱਖਤਾ ਦੀਆਂ ਕਦਰਾਂ ਕੀਮਤਾਂ ਤੇ ਆਪਣੇ ਧਰਮ ਪ੍ਰਤੀ ਚੰਗੇ ਵਿਚਾਰਾਂ ਦਾ ਪ੍ਰਸਾਰ ਕੀਤਾ ਜਾ ਸਕੇ ਤੇ ਇਹ ਫਿਲਮ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਰਿਸ਼ਤਿਆਂ ਦੀ ਸੰਭਾਲ ਨੂੰ ਦਰਸਾਉਂਦੀ ਹੈ।