ਰਤਨ ਟਾਟਾ (Ratan Tata) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਬੁੱਧਰਾਤ ਦੀ ਰਾਤ ਨੂੰ ਅੰਤਿਮ ਸਾਹ ਲਏ । 86 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਹਿਣ ਵਾਲੇ ਰਤਨ ਟਾਟਾ ਪਿਛਲੇ ਕਈ ਦਿਨਾਂ ਤੋਂ ਖਰਾਬ ਸਿਹਤ ਦੇ ਚੱਲਦਿਆਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਸਨ । ਦੋ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਸਿਹਤ ‘ਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਧਿਆਨ ਨਾ ਦੇਣ ਅਤੇ ਖੁਦ ਨੂੰ ਸਿਹਤਮੰਦ ਦੱਸਿਆ ਸੀ ।
ਹੋਰ ਪੜ੍ਹੋ : ਗਲੀ ਦੇ ਬੱਚਿਆਂ ਦੇ ਨਾਲ ਖੇਡਦੇ ਨਜ਼ਰ ਆਏ ਕੁਲਵਿੰਦਰ ਬਿੱਲਾ, ਵੀਡੀਓ ਕੀਤਾ ਸਾਂਝਾ
ਰਤਨ ਟਾਟਾ ਨੂੰ ਸ਼ਰਧਾਂਜਲੀ
ਰਤਨ ਟਾਟਾ ਦੇ ਦਿਹਾਂਤ ‘ਤੇ ਪੀਐੱਮ ਮੋਦੀ, ਅਮਿਤ ਸ਼ਾਹ ਸਣੇ ਕਈ ਹਸਤੀਆਂ ਨੇ ਸੋਗ ਜਤਾਇਆ ਹੈ। ਉਨ੍ਹਾਂ ਨੇ ਰਤਨ ਟਾਟਾ ਦੇ ਦਿਹਾਂਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਉੱਥੇ ਹੀ ਦਿਲਜੀਤ ਦੋਸਾਂਝ ਨੇ ਵੀ ਰਤਨ ਟਾਟਾ ਨੂੰ ਚੱਲਦੇ ਸ਼ੋਅ ‘ਚ ਸ਼ਰਧਾਂਜਲੀ ਭੇਂਟ ਕੀਤੀ ਹੈ।
ਦਿਲਜੀਤ ਦੋਸਾਂਝ ਨੇ ਰਤਨ ਟਾਟਾ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਮੈਂ ਜਿੰਨਾ ਕੁ ਉਨ੍ਹਾਂ ਬਾਰੇ ਪੜ੍ਹਿਆ ਜਾਣਿਆ ਹੈ। ਜਿੱਥੋਂ ਤੱਕ ਮੈਨੂੰ ਪਤਾ ਹੈ ਉਨ੍ਹਾਂ ਨੇ ਆਪਣੀ ਜ਼ਿੰਦਗੀ ‘ਚ ਕਰੜੀ ਮਿਹਨਤ ਕੀਤੀ ਅਤੇ ਕਦੇ ਵੀ ਕਿਸੇ ਦੇ ਲਈ ਮਾੜੇ ਲਫਜ਼ ਨਹੀਂ ਸਨ ਕਹੇ । ਉਨ੍ਹਾਂ ਨੂੰ ਯਾਦ ਕਰਨਾ ਬਣਦਾ ਹੈ। ਕਿਉਂਕਿ ਉਹ ਹਮੇਸ਼ਾ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦੇ ਸਨ ਅਤੇ ਇਹੀ ਜ਼ਿੰਦਗੀ ਹੈ।