ਸਤਿੰਦਰ ਸਰਤਾਜ ਤੇ ਸਿਮੀ ਚਾਹਲ ਦੀ ਨਵੀਂ ਫਿਲਮ 'ਹੁਸ਼ਿਆਰ ਸਿੰਘ' ਦੀ ਸ਼ੂਟਿੰਗ ਹੋਈ ਸ਼ੁਰੂ, ਵੇਖੋ ਤਸਵੀਰਾਂ

ਸਤਿੰਦਰ ਸਰਤਾਜ਼ ਫਿਲਮ ਸ਼ਾਇਰ ਤੋਂ ਬਾਅਦ ਮੁੜ ਆਪਣੀ ਨਵੀਂ ਫਿਲਮ 'ਹੁਸ਼ਿਆਰ ਸਿੰਘ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਹਾਲ ਹੀ 'ਚ ਗਾਇਕ ਨੇ ਫਿਲਮ ਦੀ ਰਿਲੀਜ਼ ਡੇਟ ਸਣੇ ਫਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

Reported by:  PTC Punjabi Desk   |  Edited by:  Pushp Raj   |  September 06th 2024 02:10 PM  |  Updated: September 06th 2024 03:04 PM

ਸਤਿੰਦਰ ਸਰਤਾਜ ਤੇ ਸਿਮੀ ਚਾਹਲ ਦੀ ਨਵੀਂ ਫਿਲਮ 'ਹੁਸ਼ਿਆਰ ਸਿੰਘ' ਦੀ ਸ਼ੂਟਿੰਗ ਹੋਈ ਸ਼ੁਰੂ, ਵੇਖੋ ਤਸਵੀਰਾਂ

ਸਤਿੰਦਰ ਸਰਤਾਜ਼ ਫਿਲਮ ਸ਼ਾਇਰ ਤੋਂ ਬਾਅਦ ਮੁੜ ਆਪਣੀ ਨਵੀਂ ਫਿਲਮ 'ਹੁਸ਼ਿਆਰ ਸਿੰਘ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਹਾਲ ਹੀ 'ਚ ਗਾਇਕ ਨੇ ਫਿਲਮ ਦੀ ਰਿਲੀਜ਼ ਡੇਟ ਸਣੇ ਫਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

Reported by:  PTC Punjabi Desk
Edited by:  Pushp Raj
September 06th 2024 02:10 PM
Last Updated: September 06th 2024 03:04 PM
Share us
You May Like This

Satinder Sartaj  Film 'Hoshiar Singh' : ਮਸ਼ਹੂਰ ਪੰਜਾਬੀ ਗਾਇਕ ਸਤਿੰਦਰ ਸਰਤਾਜ਼ ਫਿਲਮ ਸ਼ਾਇਰ ਤੋਂ ਬਾਅਦ ਮੁੜ ਆਪਣੀ ਨਵੀਂ ਫਿਲਮ 'ਹੁਸ਼ਿਆਰ ਸਿੰਘ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਹਾਲ ਹੀ 'ਚ ਗਾਇਕ ਨੇ ਫਿਲਮ ਦੀ ਰਿਲੀਜ਼ ਡੇਟ ਸਣੇ ਫਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। 

ਦੱਸ ਦਈਏ ਕਿ ਸਤਿੰਦਰ ਸਰਤਾਜ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ।  ਗਾਇਕ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਬਾਰੇ ਫੈਨਜ਼ ਨਾਲ ਅਪਡੇਟ ਸ਼ੇਅਰ ਕਰਦੇ ਹਨ। 

ਹਾਲ ਹੀ ਵਿੱਚ ਸਤਿੰਦਰ ਸਰਤਾਜ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਨਵੀਂ ਫਿਲਮ 'ਹੁਸ਼ਿਆਰ ਸਿੰਘ' ਬਾਰੇ ਅਪਡੇਟ ਸਾਂਝੀ ਕੀਤੀ ਹੈ। ਸਰਤਾਜ ਨੇ ਦੱਸਿਆ ਕਿ ਉਨ੍ਹਾਂ ਦੀ ਫਿਲਮ 'ਹੁਸ਼ਿਆਰ ਸਿੰਘ' ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। 

ਇਸ ਦੇ ਨਾਲ ਹੀ ਸਤਿੰਦਰ ਸਰਤਾਜ ਨੇ ਫੈਨਜ਼ ਨੂੰ ਦੱਸਿਆ ਕਿ ਇਹ ਫਿਲਮ ਅਗਲੇ ਸਾਲ ਯਾਨੀ ਕਿ  7 ਫਰਵਰੀ 2025 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਫਿਲਮ ਵਿੱਚ ਸਤਿੰਦਰ ਸਰਤਾਜ ਦੇ ਨਾਲ ਮਸ਼ਹੂਰ ਪੰਜਾਬੀ ਅਦਾਕਾਰਾ ਸਿੰਮੀ ਚਾਹਲ ਵੀ ਨਜ਼ਰ ਆਵੇਗੀ ।

 

 ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਆਪਣੇ Dil-Luminati Tour India ਦੀ ਤਰੀਕਾਂ ਦਾ ਕੀਤਾ ਐਲਾਨ, ਜਾਣੋ ਕਿੱਥੇ ਤੇ ਕਦੋਂ ਹੋਵੇਗਾ ਗਾਇਕ ਦਾ ਸ਼ੋਅ

ਦੱਸ ਦਈਏ ਕਿ ਇਸ ਤੋਂ ਪਹਿਲਾਂ ਸਰਤਾਜ ਫਿਲਮ ਕਲੀ ਜੋਟਾ ਤੇ ਸ਼ਾਇਰ ਵਿੱਚ ਨੀਰੂ ਬਾਜਵਾ ਨਾਲ ਨਜ਼ਰ ਆ ਚੁੱਕੇ ਹਨ। ਫੈਨਜ਼ ਨੂੰ ਸਰਤਾਜ ਦੀਆਂ ਦੋਵੇਂ ਫਿਲਮਾਂ ਵਿੱਚ ਉਨ੍ਹਾਂ ਵੱਲੋਂ ਨਿਭਾਏ ਗਏ ਕਿਰਦਾਰ ਕਾਫੀ ਪਸੰਦ ਆਏ। ਫੈਨਜ਼ ਸਰਤਾਜ ਦੀ ਇਸ ਪੋਸਟ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਉਨ੍ਹਾਂ ਦੀ ਐਕਟਿੰਗ ਦੀ ਤਾਰੀਫ ਕਰ ਰਹੇ ਹਨ। 

Follow us
View All

Web Stories

Top Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network