ਸ਼ੈਰੀ ਮਾਨ (Sharry Maan) ਦਾ ਅੱਜ ਜਨਮ ਦਿਨ (Birthday) ਹੈ। ਇਸ ਮੌਕੇ ‘ਤੇ ਉਨ੍ਹਾਂ ਦੇ ਫੈਨਸ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਸੈਲੀਬ੍ਰੇਟੀਜ਼ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ । ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਮਿਊਜ਼ਿਕ ਕਰੀਅਰ ਤੇ ਜ਼ਿੰਦਗੀ ਦੇ ਨਾਲ ਜੁੜੀਆਂ ਗੱਲਾਂ ਤੁਹਾਨੂੰ ਦੱਸਾਂਗੇ । ਸ਼ੈਰੀ ਮਾਨ ਦਾ ਨਾਮ ਅੱਜ ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਗਾਇਕਾਂ ‘ਚ ਆਉਂਦਾ ਹੈ।ਉਨ੍ਹਾਂ ਨੇ ਆਪਣੇ ਗੀਤ ‘ਯਾਰ ਅਣਮੁੱਲੇ’ ਦੇ ਨਾਲ ਗਾਇਕੀ ਦੇ ਖੇਤਰ ‘ਚ ਧੂੰਮਾਂ ਪਾ ਦਿੱਤੀਆਂ ਸਨ ।
ਹੋਰ ਪੜ੍ਹੋ : ਨੇਹਾ ਕੱਕੜ ਦੇ ਲਈ ਪਤੀ ਰੋਹਨਪ੍ਰੀਤ ਸਿੰਘ ਨੇ ਗਾਇਆ ਰੋਮਾਂਟਿਕ ਗੀਤ, ਵੀਡੀਓ ਹੋ ਰਿਹਾ ਵਾਇਰਲ
ਇਹੀ ਗੀਤ ਉਨ੍ਹਾਂ ਦੇ ਮਿਊਜ਼ਿਕ ਕਰੀਅਰ ‘ਚ ਮੀਲ ਦਾ ਪੱਥਰ ਸਾਬਿਤ ਹੋਇਆ ਸੀ। ਇਸ ਗੀਤ ‘ਚ ਉਨ੍ਹਾਂ ਨੇ ਆਪਣੇ ਕਾਲਜ ਦੀਆਂ ਯਾਦਾਂ ਨੂੰ ਸੰਜੋਣ ਦੀ ਕੋਸ਼ਿਸ਼ ਕੀਤੀ ਸੀ ਅਤੇ ਇਹ ਗੀਤ ਏਨਾਂ ਕੁ ਮਕਬੂਲ ਹੋਇਆ ਹਰ ਕਿਸੇ ਦੀ ਪਹਿਲੀ ਪਸੰਦ ਬਣ ਗਿਆ ।
ਕਾਲਜ ਸਮੇਂ ਦੌਰਾਨ ਕਰਦੇ ਸਨ ਮਿਮਿਕਰੀ
ਸ਼ੈਰੀ ਮਾਨ ਕਾਲਜ ‘ਚ ਪੜ੍ਹਨ ਦੇ ਦੌਰਾਨ ਮਿਮਿਕਰੀ ਕਰਦੇ ਹੁੰਦੇ ਸਨ ਅਤੇ ਖ਼ਾਸ ਕਰਕੇ ਗੁਰਦਾਸ ਮਾਨ ਦੇ ਗਾਉਣ ਦੇ ਸਟਾਈਲ ਦੀ ਨਕਲ ਕਰਦੇ ਹੁੰਦੇ ਸਨ । ਜਿਸ ਤੋਂ ਬਾਅਦ ਉਨ੍ਹਾਂ ਦੇ ਕਾਲਜ ਦੇ ਲੈਕਚਰਾਰ ਨੇ ਹੀ ਉਨ੍ਹਾਂ ਦੇ ਅੰਦਰਲੀ ਪ੍ਰਤਿਭਾ ਨੂੰ ਪਛਾਣਿਆ ਸੀ ਅਤੇ ਗਾਇਕੀ ਦੇ ਖੇਤਰ ‘ਚ ਕੰਮ ਕਰਨ ਦੇ ਲਈ ਪ੍ਰੇਰਿਆ ਸੀ । ਜਿਸ ਤੋਂ ਬਾਅਦ ਸ਼ੈਰੀ ਮਾਨ ਗਾਇਕੀ ਦੇ ਖੇਤਰ ‘ਚ ਆਏ ਅਤੇ ਮਕਬੂਲ ਵੀ ਹੋਏ ।
ਸ਼ੈਰੀ ਮਾਨ ਦੀ ਨਿੱਜੀ ਜ਼ਿੰਦਗੀ
ਸ਼ੈਰੀ ਮਾਨ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ ਹੋ ਚੁੱਕਿਆ ਹੈ। ਉਹ ਆਪਣੀ ਪਤਨੀ ਦੇ ਨਾਲ ਵੀ ਅਕਸਰ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਸ਼ੈਰੀ ਮਾਨ ਆਪਣੇ ਲਿਖੇ ਗੀਤ ਹੀ ਗਾਉਂਦੇ ਹਨ । ਸ਼ੈਰੀ ਮਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀ ਨਿੱਜੀ ਜ਼ਿੰਦਗੀ ਤੇ ਪ੍ਰੋਫੈਸ਼ਨ ਦੇ ਬਾਰੇ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ।
ਗੁਰਦਾਸ ਮਾਨ ਦਾ ਵੱਡਾ ਰੋਲ
ਸ਼ੈਰੀ ਮਾਨ ਆਪਣੇ ਕਰੀਅਰ ਨੂੰ ਅੱਗੇ ਵਧਾਉਣ ‘ਚ ਗੁਰਦਾਸ ਮਾਨ ਦਾ ਵੱਡਾ ਰੋਲ ਮੰਨਦੇ ਹਨ । ਕਿਉਂਕਿ ਉਨ੍ਹਾਂ ਦੇ ਗੀਤਾਂ ਦੀ ਮਿਮਿਕਰੀ ਕਰ-ਕਰ ਹੀ ਉਹ ਗਾਉਣਾ ਸਿੱਖੇ ਸਨ ।