Trending:

ਸ਼ਿਵ ਭਗਤੀ ‘ਚ ਲੀਨ ਨਜ਼ਰ ਆਏ Yo Yo Honey Singh, ਗਾਇਕ ਨੇ ਆਪਣੀ ਧਾਰਮਿਕ ਯਾਤਰਾ ਦੀ ਝਲਕ ਕੀਤੀ ਸਾਂਝੀ

ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ਆਏ ਦਿਨ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਹਨੀ ਸਿੰਘ ਨੇ ਆਪਣੀ ਧਾਰਮਿਕ ਯਾਤਰਾ ਦੀ ਝਲਕ ਫੈਨਜ਼ ਨਾਲ ਸ਼ੇਅਰ ਕੀਤੀ ਹੈ।

Reported by:  PTC Punjabi Desk   |  Edited by:  Pushp Raj   |  October 17th 2024 07:11 PM  |  Updated: October 17th 2024 07:11 PM

ਸ਼ਿਵ ਭਗਤੀ ‘ਚ ਲੀਨ ਨਜ਼ਰ ਆਏ Yo Yo Honey Singh, ਗਾਇਕ ਨੇ ਆਪਣੀ ਧਾਰਮਿਕ ਯਾਤਰਾ ਦੀ ਝਲਕ ਕੀਤੀ ਸਾਂਝੀ

ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ਆਏ ਦਿਨ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਹਨੀ ਸਿੰਘ ਨੇ ਆਪਣੀ ਧਾਰਮਿਕ ਯਾਤਰਾ ਦੀ ਝਲਕ ਫੈਨਜ਼ ਨਾਲ ਸ਼ੇਅਰ ਕੀਤੀ ਹੈ।

Reported by:  PTC Punjabi Desk
Edited by:  Pushp Raj
October 17th 2024 07:11 PM
Last Updated: October 17th 2024 07:11 PM
Share us
You May Like This

Yo Yo Honey Singh spiritual Journey : ਬਾਲੀਵੁੱਡ ਤੇ ਪਾਲੀਵੁੱਡ ਦੇ ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ਆਏ ਦਿਨ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਹਨੀ ਸਿੰਘ ਨੇ ਆਪਣੀ ਧਾਰਮਿਕ ਯਾਤਰਾ ਦੀ ਝਲਕ ਫੈਨਜ਼ ਨਾਲ ਸ਼ੇਅਰ ਕੀਤੀ ਹੈ। 

ਦੱਸ ਦਈਏ ਕਿ ਗਾਇਕੀ ਦੇ ਗੀਤਕਾਰ ਵਜੋਂ ਕੰਮ ਕਰਨ ਦੇ ਨਾਲ- ਨਾਲ ਹਨੀ ਸਿੰਘ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਹਨੀ ਸਿੰਘ ਨੇ ਲੰਮੇਂ ਸਮੇਂ ਬਾਅਦ ਗਾਇਕੀ ਦੇ ਖੇਤਰ ਵਿੱਚ ਆਪਣੀ ਵਾਪਸੀ ਕੀਤੀ ਹੈ। ਉਨ੍ਹਾਂ ਦੀ ਐਲਬਮ ਗਲੌਰੀ ਨੂੰ ਫੈਨਜ਼ ਵੱਲੋਂ ਭਰਵਾਂ ਹੁੰਗਾਰਾ ਮਿਲਿਆ। 

ਹੁਣ ਆਪਣੀ ਐਲਬਮ ਗਲੌਰੀ ਦੀ ਅਪਾਰ ਸਫਲਤਾ ਮਗਰੋਂ ਗਾਇਕ ਆਪਣੀ ਧਾਰਮਿਕ ਯਾਤਰਾ ਲਈ ਹਰਿਦੁਆਰ ਪਹੁੰਚੇ। ਹਨੀ ਸਿੰਘ ਨੇ ਆਪਣੀ ਧਾਰਮਿਕ ਯਾਤਰਾ ਦੀ ਝਲਕ ਫੈਨਜ਼ ਨੂੰ ਵੀ ਦਿਖਾਈ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਹਨੀ ਸਿੰਘ ਨੇ ਕੈਪਸ਼ਨ ਵਿੱਚ ਲਿਖਿਆ, 'My spiritual visit to the holy land HARIDWAR !! Har har mahadev thnk u mahadev for everything'

ਇਸ ਵੀਡੀਓ ਦੇ ਵਿੱਚ ਤੁਸੀਂ ਹਨੀ ਸਿੰਘ ਨੂੰ ਬਾਬਾ ਰਾਮਦੇਵ ਅਤੇ ਅਧਿਆਤਮਿਕ ਗੁਰੂ ਸਵਾਮੀ ਕੈਲਾਸ਼ਾਨੰਦ ਗਿਰੀ ਨਾਲ ਮੁਲਾਕਾਤ ਕਰਦੇ ਨਜ਼ਰ। ਇਸ ਦੇ ਨਾਲ ਹੀ ਹਨੀ ਸਿੰਘ ਭਗਵਾਨ ਸ਼ਿਵ ਦੀ ਭਗਤੀ ਵਿੱਚ ਲੀਨ ਤੇ ਭਗਵਾਨ ਸ਼ਿਵ ਦੀ ਪੂਜਾ ਅਰਚਨਾ ਕਰਦੇ ਹੋਏ ਨਜ਼ਰ ਆਏ। ਇਸ ਤੋਂ ਇਲਾਵਾ ਉਨ੍ਹਾਂ ਨੇ ਗੰਗਾ ਘਾਟ ਉੱਤੇ ਗੰਗਾ ਆਰਤੀ ਵੀ ਦੇਖੀ।

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫਿਲਮ 'Untitled' ਦਾ ਕੀਤਾ ਐਲਾਨ, ਜਾਣੋ ਕਦੋਂ ਹੋਵੇਗੀ ਰਿਲੀਜ਼ 

ਫੈਨਜ਼ ਹਨੀ ਸਿੰਘ ਦੀ ਇਸ ਧਾਰਮਿਕ ਯਾਤਰਾ ਦੀ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਖੂਬ ਪਿਆਰ ਦੇ ਰਹੇ ਹਨ। ਵੱਡੀ ਗਿਣਤੀ ਵਿੱਚ ਹਨੀ ਸਿੰਘ ਦੇ ਫੈਨਜ਼ ਉਨ੍ਹਾਂ ਦੀ ਤਾਰੀਫ ਕਰਦੇ ਹੋਏ ਨਜ਼ਰ ਆਏ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network