ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਤੋਂ ਰਿਲੀਜ਼ ਹੋਇਆ ਗੀਤ 'ਅੰਤ ਨਾਂ ਪਾਰਾਵਾਰ', ਵੀਡੀਓ ਵੇਖ ਕੇ ਭਾਵੁਕ ਹੋਏ ਦਰਸ਼ਕ

ਗਿੱਪੀ ਗਰੇਵਾਲ ਤੇ ਗੁਰਪ੍ਰੀਤ ਘੁੱਗੀ ਆਪਣੀ ਨਵੀਂ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਭਲਕੇ ਰਿਲੀਜ਼ ਹੋਣ ਵਾਲੀ ਹੈ। ਹਾਲ ਹੀ 'ਚ ਇਸ ਫਿਲਮ ਦਾ ਨਵਾਂ ਗੀਤ 'ਅੰਤ ਨਾਂ ਪਾਰਾਵਾਰ' ਰਿਲੀਜ਼ ਹੋ ਗਿਆ ਹੈ, ਜੋ ਕਿ ਲੋਕਾਂ ਨੂੰ ਗੁਰੂਘਰ ਤੇ ਗੁਰੂ ਦੀ ਬਾਣੀ ਨਾਲ ਜੁੜਨ ਦੀ ਸੇਧ ਦਿੰਦਾ ਹੈ।

Reported by:  PTC Punjabi Desk   |  Edited by:  Pushp Raj   |  September 12th 2024 12:26 PM  |  Updated: September 12th 2024 12:26 PM

ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਤੋਂ ਰਿਲੀਜ਼ ਹੋਇਆ ਗੀਤ 'ਅੰਤ ਨਾਂ ਪਾਰਾਵਾਰ', ਵੀਡੀਓ ਵੇਖ ਕੇ ਭਾਵੁਕ ਹੋਏ ਦਰਸ਼ਕ

ਗਿੱਪੀ ਗਰੇਵਾਲ ਤੇ ਗੁਰਪ੍ਰੀਤ ਘੁੱਗੀ ਆਪਣੀ ਨਵੀਂ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਭਲਕੇ ਰਿਲੀਜ਼ ਹੋਣ ਵਾਲੀ ਹੈ। ਹਾਲ ਹੀ 'ਚ ਇਸ ਫਿਲਮ ਦਾ ਨਵਾਂ ਗੀਤ 'ਅੰਤ ਨਾਂ ਪਾਰਾਵਾਰ' ਰਿਲੀਜ਼ ਹੋ ਗਿਆ ਹੈ, ਜੋ ਕਿ ਲੋਕਾਂ ਨੂੰ ਗੁਰੂਘਰ ਤੇ ਗੁਰੂ ਦੀ ਬਾਣੀ ਨਾਲ ਜੁੜਨ ਦੀ ਸੇਧ ਦਿੰਦਾ ਹੈ।

Reported by:  PTC Punjabi Desk
Edited by:  Pushp Raj
September 12th 2024 12:26 PM
Last Updated: September 12th 2024 12:26 PM
Share us
You May Like This

Film Ardaas Sarbat De Bhale Di Song Haye O Dila : ਮਸ਼ਹੂਰ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਤੇ ਗੁਰਪ੍ਰੀਤ ਘੁੱਗੀ ਆਪਣੀ ਨਵੀਂ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਭਲਕੇ ਰਿਲੀਜ਼ ਹੋਣ ਵਾਲੀ ਹੈ। ਹਾਲ ਹੀ 'ਚ ਇਸ ਫਿਲਮ ਦਾ ਨਵਾਂ ਗੀਤ 'ਅੰਤ ਨਾਂ ਪਾਰਾਵਾਰ' ਰਿਲੀਜ਼ ਹੋ ਗਿਆ ਹੈ, ਦਰਸ਼ਕ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ। 

ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਗਿੱਪੀ ਗਰੇਵਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।

ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਪੋਸਟ ਸ਼ੇਅਰ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਨਵਾਂ ਗੀਤ ਗੀਤ 'ਅੰਤ ਨਾਂ ਪਾਰਾਵਾਰ' ਰਿਲੀਜ਼ ਹੋ ਗਿਆ ਹੈ। ਇਸ ਦੇ ਨਾਲ ਹੀ ਜਲਦ ਹੀ ਇਹ ਫਿਲਮ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਵੀ ਤਿਆਰ ਹੈ। 

ਇਸ ਗੀਤ ਬਾਰੇ ਗੱਲ ਕਰੀਏ ਤਾਂ ਇਸ ਗੀਤ ਨੂੰ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ ਤੇ ਜੈਸਮੀਨ ਭਸੀਨ ਸਣੇ ਪੂਰੀ ਸਟਾਰ ਕਾਸਟ ਉੱਤੇ ਫਿਲਮਾਇਆ ਗਿਆ ਹੈ। ਇਸ ਗੀਤ ਨੂੰ ਨਿਰਵੈਰ ਖਾਲਸਾ ਜੱਥਾ ਯੂਕੇ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗੀਤ ਦਾ ਸੰਗੀਤ Traditional ਗਰੁੱਪ ਵੱਲੋਂ ਦਿੱਤਾ ਗਿਆ ਹੈ। ਇਸ ਗੀਤ ਰਾਹੀਂ ਦਰਸ਼ਕਾਂ ਨੂੰ ਔਖੇ ਸਮੇਂ ਵਿੱਚ ਵੀ ਗੁਰੂਆਂ ਦੀ ਬਾਣੀ ਤੇ ਗੁਰੂਘਰ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ ਗਿਆ ਹੈ। 

ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਬਾਰੇ ਗੱਲ ਕਰੀਏ ਤਾਂ  ਇਹ  ਇੱਕ ਧਾਰਮਿਕ ਫਿਲਮ ਹੈ ਜਿਸ ਵਿੱਚ ਪੂਰੀ ਦੁਨੀਆ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ। ਇਸ ਫਿਲਮ ਵਿੱਚ ਨਿਰਮਲ ਰਿਸ਼ੀ, ਗਿੱਪੀ ਗਰੇਵਾਲ, ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ ਸਣੇ ਪੰਜਾਬੀ ਸਿਨੇਮਾ ਦੇ ਕਈ ਹੋਰ ਦਿੱਗਜ਼ ਕਲਾਕਾਰ ਨਜ਼ਰ ਆਉਣਗੇ। ਇਸ ਫਿਲਮ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ  ਹੈ। ਹੋਰ ਪੜ੍ਹੋ : ਮਲਾਇਕਾ ਅਰੋੜਾ ਦੀ ਪਰਿਵਾਰ ਨਾਲ ਵੇਖੋ ਇਹ ਖਾਸ ਤਸਵੀਰਾਂ, ਜੋ ਕਿ ਹਨ ਅਦਾਕਾਰਾ ਲਈ ਪਿਆਰ ਭਰੀਆਂ ਯਾਦਾਂ

ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਦੀ ਇਹ ਨਵੀਂ ਫਿਲਮ ਇੱਕ ਧਾਰਮਿਕ ਫਿਲਮ ਹੈ। ਜੋ ਕਿ ਇੱਕ ਪਰਿਵਾਰ ਦੀ ਕਹਾਣੀ ਨੂੰ ਦਰਸਾਉਂਦੀ ਹੈ ਜੋ ਕਿ ਹਰ ਹਾਲ ਵਿੱਚ ਰੱਬ ਉੱਤੇ ਪੂਰਾ ਭਰੋਸਾ ਰੱਖਦਾ ਹੈ। ਇਹ ਫਿਲਮ 13 ਸਤੰਬਰ 2024 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network