Film Shukrana Song 'Nach Lai' : ਨੀਰੂ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀ ਹੈ। ਫਿਲਮ 'ਸ਼ਾਇਰ' ਤੋਂ ਬਾਅਦ ਮੁੜ ਇੱਕ ਵਾਰ ਫਿਰ ਤੋਂ ਨੀਰੂ ਬਾਜਵਾ ਆਪਣੀ ਨਵੀਂ ਫਿਲਮ ਸ਼ੁਕਰਾਨਾ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਹਾਲ ਹੀ 'ਚ ਇਸ ਫਿਲਮ ਦਾ ਨਵਾਂ ਗੀਤ 'ਨੱਚ ਲੈ' ਰਿਲੀਜ਼ ਹੋ ਗਿਆ ਹੈ। ਫੈਨਜ਼ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਨੀਰੂ ਬਾਜਵਾ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀਆਂ ਤਸਵੀਰਾਂ, ਵੀਡੀਓ ਤੇ ਆਪਣੇ ਪ੍ਰੋਫੈਸ਼ਨਲ ਪ੍ਰੋਜੈਕਟਸ ਨੂੰ ਲੈ ਕੇ ਨਵੀਂ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ।
ਨੀਰੂ ਬਾਜਵਾ ਜਲਦ ਹੀ ਆਪਣੀ ਨਵੀਂ ਫਿਲਮ ਸ਼ੁਕਰਾਨਾ ਵਿੱਚ ਨਜ਼ਰ ਆਵੇਗੀ। ਇਹ ਫਿਲਮ ਜਲਦ ਹੀ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ । ਹਾਲ ਹੀ ਵਿੱਚ ਨੀਰੂ ਬਾਜਵਾ ਨੇ ਫਿਲਮ ਦਾ ਨਵਾਂ ਗੀਤ 'ਨੱਚ ਲੈ' ਰਿਲੀਜ਼ ਹੋ ਗਿਆ ਹੈ। ਜਿਸ ਬਾਰੇ ਅਦਾਕਾਰਾ ਨੇ ਇੰਸਟਾ ਪੋਸਟ ਪਾ ਕੇ ਫੈਨਜ਼ ਨੂੰ ਫਿਲਮ ਬਾਰੇ ਅਪਡੇਟ ਦਿੱਤੀ ਹੈ।
ਇਸ ਗੀਤ ਇੱਕ ਡਾਂਸ ਨੰਬਰ ਹੈ। ਇਸ ਗੀਤ ਵਿੱਚ ਨੀਰੂ ਬਾਜਵਾ ਦੇ ਨਾਲ-ਨਾਲ ਜੱਸ ਸਿੰਘ ਬਾਜਵਾ ਤੇ ਅੰਮ੍ਰਿਤ ਮਾਨ ਵੀ ਨਜ਼ਰ ਆ ਰਹੇ ਹਨ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ। ਇਸ ਗੀਤ ਨੂੰ ਗੁਲਾਬ ਸਿੱਧੂ, ਸੁਰਜੀਤ ਖਾਨ ਤੇ ਜੈਸਮੀਨ ਅਖ਼ਤਰ ਨੇ ਗਾਇਆ ਹੈ।
VIDEO
ਹੋਰ ਪੜ੍ਹੋ : ਅਟਾਰੀ ਵਾਹਗਾ ਬਾਰਡਰ ‘ਤੇ ਪਹੁੰਚੇ ਬਿਨੂੰ ਢਿੱਲੋ, ਭਾਰਤੀਆਂ ਸਣੇ ਪਾਕਿਸਤਾਨੀ ਫੈਨਜ਼ ਵੀ ਹੋਏ ਖੁਸ਼, ਵੇਖੋ ਵੀਡੀਓ
ਫੈਨਜ਼ ਨੀਰੂ ਬਾਜਵਾ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਉਨ੍ਹਾਂ ਨੂੰ ਨਵੀਂ ਫਿਲਮ ਲਈ ਵਧਾਈ ਦੇ ਰਹੇ ਹਨ। ਵੱਡੀ ਗਿਣਤੀ ਵਿੱਚ ਫੈਨਜ਼ ਨੀਰੂ ਬਾਜਵਾ ਦੀ ਸ਼ਲਾਘਾ ਕਰ ਰਹੇ ਹਨ ਕਿ ਉਹ ਆਪਣੀ ਫਿਲਮਾਂ ਦੀ ਚੋਣ ਨੂੰ ਲੈ ਕੇ ਕਾਫੀ ਸਜਗ ਹੈ ਤੇ ਉਹ ਨਿੱਤ ਨਵੇਂ ਪ੍ਰੋਜੈਕਟਸ ਕਰ ਰਹੀ ਹੈ।