Fraud Mobile App case : ਮਨੋਰੰਜਨ ਜਗਤ ਤੋਂ ਹਾਲ ਹੀ 'ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਪੁਲਿਸ ਨੇ 500 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਭਾਰਤੀ ਸਿੰਘ ਤੇ ਐਲਵਿਸ਼ ਯਾਦਵ ਨੂੰ ਸੰਮਨ ਜਾਰੀ ਕੀਤਾ ਹੈ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ।
ਕਾਮੇਡੀਅਨ ਭਾਰਤੀ ਸਿੰਘ, 'ਬਿੱਗ ਬੌਸ ਓਟੀਟੀ ਸੀਜ਼ਨ 2' ਦੇ ਵਿਜੇਤਾ ਐਲਵਿਸ਼ ਯਾਦਵ ਤੇ ਯੂਟਿਊਬਰ ਅਭਿਸ਼ੇਕ ਮਲਹਾਨ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਨੇ ਇਨ੍ਹਾਂ ਤਿੰਨਾਂ ਸਣੇ 2 ਹੋਰ ਲੋਕਾਂ ਨੂੰ ਮੋਬਾਈਲ ਐਪ ਰਾਹੀਂ 500 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ।
ਕੀ ਹੈ ਪੂਰਾ ਮਾਮਲਾ
ਮੀਡੀਆ ਰਿਪੋਰਟਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਦਿੱਲੀ ਪੁਲਿਸ ਨੂੰ 500 ਤੋਂ ਵੱਧ ਸ਼ਿਕਾਇਤਾਂ ਮਿਲੀਆਂ ਹਨ। ਜਿਸ 'ਚ ਇਹ ਦੋਸ਼ ਲਗਾਇਆ ਗਿਆ ਸੀ ਕਿ ਬਹੁਤ ਸਾਰੇ ਸੋਸ਼ਲ ਮੀਡੀਆ ਪ੍ਰਭਾਵਕ ਅਤੇ ਯੂਟਿਊਬਰ ਆਪਣੇ ਖਾਤਿਆਂ 'ਤੇ 'ਹਿਬਾਕਸ' ਮੋਬਾਈਲ ਐਪ ਦਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਇਸ ਐਪ ਰਾਹੀਂ ਨਿਵੇਸ਼ ਕਰਨ ਲਈ ਭਰਮਾਇਆ ਹੈ।
ਹੋਰ ਪੜ੍ਹੋ : Shardiya Navratri 2024 : ਨਰਾਤਿਆਂ ਦੇ ਵਰਤ 'ਚ ਭੁੱਲ੍ਹ ਕੇ ਵੀ ਨਾਂ ਕਰੋ ਇਹ ਚੀਜ਼ਾਂ, ਨਹੀਂ ਤਾਂ ਹੋ ਸਕਦਾ ਹੈ ਨੁਕਸਾਨ
ਮੁਖ ਦੋਸ਼ੀ ਗ੍ਰਿਫਤਾਰ
ਇਸ ਮਾਮਲੇ ਦੇ ਮੁੱਖ ਦੋਸ਼ੀ ਸ਼ਿਵਰਾਮ ਨੂੰ ਚੇਨਈ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਅਭਿਸ਼ੇਕ ਮਲਹਾਨ, ਐਲਵਿਸ਼ ਯਾਦਵ, ਭਾਰਤੀ ਸਿੰਘ ਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ, ਸੌਰਵ ਜੋਸ਼ੀ ਸਣੇ ਕਈ ਸੋਸ਼ਲ ਮੀਡੀਆ ਇੰਨਫਿਊਲੈਂਸਰ ਦੇ ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਨੇ ਇਸ ਐਪ ਨੂੰ ਪ੍ਰਮੋਟ ਕੀਤਾ ਹੈ। ਇਸ ਸਬੰਧ ਵਿੱਚ ਕਈ ਸੋਸ਼ਲ ਮੀਡੀਆ ਇੰਨਫਿਊਲੈਂਸਰ ਅਤੇ ਯੂਟਿਊਬਰਾਂ ਨੂੰ ਸੰਮਨ ਜਾਰੀ ਕੀਤਾ ਗਿਆ ਹੈ।