ਸੁਲਤਾਨਪੁਰ ਲੋਧੀ ‘ਚ ਕੁਝ ਗੋਰੇ ਪਹੁੰਚੇ ਹੋਏ ਹਨ । ਜਿਨ੍ਹਾਂ ਨੇ ਕਾਲੀ ਵੇਈ ਨਦੀ ਦੇ ਕਿਨਾਰੇ ਬੈਠ ਕੇ ਮੂਲ ਮੰਤਰ ਦਾ ਪਾਠ ਕੀਤਾ । ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗੋਰੇ ਇੱਕੋ ਜਗ੍ਹਾ ਬੈਠ ਕੇ ਮੂਲ ਮੰਤਰ ਦਾ ਪਾਠ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਕਰਮਜੀਤ ਨਾਂਅ ਦੇ ਸ਼ਖਸ ਦੇ ਵੱਲੋਂ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ। ਇਸ ਵੀਡੀਓ ‘ਤੇ ਸੋਸ਼ਲ ਮੀਡੀਆ ਯੂਜ਼ਰਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਹੋਰ ਪੜ੍ਹੋ : ਰਿਸ਼ੀ ਕਪੂਰ ਨੂੰ ਉਹਨਾਂ ਦੇ ਪਿਤਾ ਨੇ ਇਸ ਗਲਤੀ ਲਈ ਸਭ ਦੇ ਸਾਹਮਣੇ ਮਾਰਿਆ ਸੀ ਥੱਪੜ, ਜਾਣੋ ਪੂਰੀ ਕਹਾਣੀ
ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ
ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ ‘ਚ ਤਿਆਰੀਆਂ ਵੱਡੇ ਪੱਧਰ ‘ਤੇ ਚੱਲ ਰਹੀਆਂ ਹਨ । ਸੁਲਤਾਨਪੁਰ ਲੋਧੀ ‘ਚ ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ ਦੇ ਨਾਲ ਸਬੰਧਤ ਕਈ ਗੁਰਦੁਆਰਾ ਸਾਹਿਬ ਸੁਸ਼ੋਭਿਤ ਹਨ । ਕਾਲੀ ਵੇਈ ਨਦੀ ਉਹ ਅਸਥਾਨ ਹੈ ।
ਜਿੱਥੇ ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ ਕਈ ਦਿਨ ਤੱਕ ਅਲੋਪ ਰਹੇ ਸਨ ਅਤੇ ਇਹ ਨਦੀ ਕਾਫੀ ਦੂਸ਼ਿਤ ਸੀ ।ਪਰ ਹੁਣ ਇਸ ਨਦੀ ਦੀ ਸਾਂਭ ਸੰਭਾਲ ਤੇ ਸਾਫ਼ ਸਫਾਈ ਬਾਬਾ ਬਲਵੀਰ ਸਿੰਘ ਸੀਂਚੇਵਾਲ ਦੇ ਵੱਲੋਂ ਕਰਵਾਈ ਗਈ ਹੈ ਅਤੇ ਇਸ ਨਦੀ ਦਾ ਪਾਣੀ ਖੇਤੀਬਾੜੀ ਦੇ ਕੰਮ ਕਾਜ ਦੇ ਲਈ ਇਸਤੇਮਾਲ ਕੀਤਾ ਜਾਂਦਾ ਹੈ।