09 Oct, 2024

ਜੱਸੀ ਗਿੱਲ ਨੇ ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਲਈ ਕੀਤਾ ਲੰਮਾ ਸੰਘਰਸ਼, ਜਾਣੋ ਗਾਇਕ ਦੇ ਸੰਗੀਤਕ ਸਫ਼ਰ ਅਤੇ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਜੱਸੀ ਗਿੱਲ ਨੂੰ ਕਾਲਜ ਸਮੇਂ ਤੋਂ ਹੀ ਗਾਉਣ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਕੇ ਆਇਆ ।


Source: jassie Gill

ਜੱਸੀ ਗਿੱਲ ਨੇ ਗਾਇਕੀ ਦੇ ਖੇਤਰ ‘ਚ ਆਉਣ ਦੇ ਲਈ ਲੰਮਾ ਸੰਘਰਸ਼ ਕੀਤਾ । ਉਨ੍ਹਾਂ ਨੇ ਇੱਕ ਇੰਟਰਵਿਊ ‘ਚ ਆਪਣੇ ਸੰਘਰਸ਼ ਦੇ ਦਿਨਾਂ ਬਾਰੇ ਖੁਲਾਸਾ ਕੀਤਾ ਸੀ।


Source: jassie Gill

ਜੱਸੀ ਗਿੱਲ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨਾਲ-ਨਾਲ ਉਨ੍ਹਾਂ ਦੀ ਮਾਂ ਨੇ ਵੀ ਬਹੁਤ ਸੰਘਰਸ਼ ਕੀਤਾ ਹੈ ਅਤੇ ਗਾਇਕੀ ਦੇ ਖੇਤਰ ‘ਚ ਇਸਤੇਮਾਲ ਕੀਤੇ ਜਾਣ ਵਾਲੇ ਸਾਜ਼ ਦਿਵਾਉਣ ਦੇ ਲਈ ਉਨ੍ਹਾਂ ਦੀ ਮਾਂ ਪੈਸੇ ਜੋੜਦੀ ਹੁੰਦੀ ਸੀ ।


Source: jassie Gill

ਪਰਿਵਾਰ ਨੇ ਮੱਝਾਂ ਰੱਖੀਆਂ ਹੋਈਆਂ ਸਨ ਅਤੇ ਇਨ੍ਹਾਂ ਮੱਝਾਂ ਦਾ ਦੁੱਧ ਵੇਚ ਕੇ ਹੀ ਉਨ੍ਹਾਂ ਦੀ ਮਾਂ ਪੈਸੇ ਇੱਕਠੇ ਕਰਦੀ ਸੀ ਅਤੇ ਜੱਸੀ ਗਿੱਲ ਨੂੰ ਦਿੰਦੀ ਸੀ।


Source: jassie Gill

ਜੱਸੀ ਗਿੱਲ ਦਾ ਵਿਆਹ ਹੋ ਚੁੱਕਿਆ ਹੈ ਅਤੇ ਉਨ੍ਹਾਂ ਦੇ ਦੋ ਬੱਚੇ ਹਨ । ਇੱਕ ਧੀ ਅਤੇ ਇੱਕ ਪੁੱਤਰ, ਪੁੱਤਰ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ ਹੈ।


Source: jassie Gill

ਜੱਸੀ ਗਿੱਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ।


Source: jassie Gill

ਗਾਇਕ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।


Source: jassie Gill

ਜੱਸੀ ਗਿੱਲ ਪੰਜਾਬੀ ਫ਼ਿਲਮਾਂ ਦੇ ਨਾਲ-ਨਾਲ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਜਿਸ ‘ਚ ਕੰਗਨਾ ਰਣੌਤ ਦੀ ‘ਪੰਗਾ’ ਫ਼ਿਲਮ ਵੀ ਸ਼ਾਮਿਲ ਹੈ।


Source: jassie Gill

ਗਾਇਕ ਜਲਦ ਹੀ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣ ਵਾਲੇ ਹਨ ਅਤੇ ਲਗਾਤਾਰ ਪੰਜਾਬੀ ਗਾਇਕੀ ਦੇ ਖੇਤਰ ‘ਚ ਸਰਗਰਮ ਹਨ ।


Source: jassie Gill

ਹਾਲ ਹੀ ਜੱਸੀ ਗਿੱਲ ਦੇ ਕਈ ਗੀਤ ਰਿਲੀਜ਼ ਹੋਏ ਹਨ । ਜਿਨ੍ਹਾਂ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।


Source: jassie Gill

8 Fibre-Rich Foods You Need in Your Diet!